ਪਟਿਆਲਾ: ਪਟਿਆਲਾ ਦੇ ਪਾਤੜਾਂ ‘ਚ ਡੇਂਗੂ ਕਾਰਨ 14 ਸਾਲਾ ਲੜਕੇ ਦੀ ਮੌ.ਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅੰਸ ਸਿੰਗਲਾ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਅੰਸ ਸਿੰਗਲਾ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕੁਝ ਦਿਨ ਪਹਿਲਾਂ ਬਿਮਾਰ ਹੋ ਗਿਆ ਸੀ, ਜਿਸ ਦਾ ਪਹਿਲਾਂ ਪਾਤੜਾਂ ‘ਚ ਇਲਾਜ ਕੀਤਾ ਗਿਆ ਸੀ ਅਤੇ ਉਸ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸ ਨੂੰ ਪਟਿਆਲਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ। ਪਰ ਉਸ ਦੀ ਸਿਹਤ ਹੋਰ ਵਿਗੜਣ ਲੱਗੀ, ਇਸ ਦੌਰਾਨ ਉਸ ਨੂੰ ਡੀ.ਐਮ.ਸੀ. ਲੁਧਿਆਣਾ ਲਿਆਂਦਾ ਗਿਆ ਜਿੱਥੇ ਡੇਂਗੂ ਨਾਲ ਉਸ ਦੀ ਮੌ.ਤ ਹੋ ਗਈ। ਸ਼ਹਿਰ ਵਾਸੀਆਂ ਦਾ ਦੋਸ਼ ਹੈ ਕਿ ਡੇਂਗੂ ਦੇ ਮਰੀਜ਼ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਕਰਵਾ ਰਹੇ ਹਨ ਪਰ ਪਾਤੜਾਂ ਵਿੱਚ ਕੋਈ ਵਧੀਆ ਸਰਕਾਰੀ ਹਸਪਤਾਲ ਨਾ ਹੋਣ ਕਾਰਨ ਲੋਕਾਂ ਦੀ ਲੁੱਟ ਹੋ ਰਹੀ ਹੈ।
ਇਸ ਦੇ ਨਾਲ ਹੀ ਪ੍ਰੀਸ਼ਦ ਪੱਤਣ ਦੇ ਚੇਅਰਮੈਨ ਰਣਵੀਰ ਸਿੰਘ ਯਾਦਵ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਨਾਲ ਮਿਲ ਕੇ ਡੇਂਗੂ ਦੀ ਘਰ-ਘਰ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੀ ਰੋਕਥਾਮ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।