ਚਮੜੀ ਅਤੇ ਵਾਲਾਂ ਤੋਂ ਲੈ ਕੇ ਪੇਟ ਤੱਕ ਸਿਹਤਮੰਦ ਰੱਖਦਾ ਹੈ ਇਹ ਡਰਾਈ ਫਰੂਟ

Rajneet Kaur
2 Min Read

ਨਿਊਜ਼ ਡੈਸਕ: ਚੰਗੀ ਸਿਹਤ ਲਈ, ਸਾਡੇ ਬਜ਼ੁਰਗ ਅਕਸਰ ਸੁੱਕੇ ਮੇਵੇ ਖਾਣ ਦੀ ਸਲਾਹ ਦਿੰਦੇ ਹਨ, ਕਿਉਂਕਿ ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ ਨੂੰ ਸਰਦੀਆਂ ਦੇ ਮੌਸਮ ਵਿਚ ਖਾਸ ਤੌਰ ‘ਤੇ ਖਾਣੇ ਚਾਹੀਦੇ ਹਨ ਕਿਉਂਕਿ ਸੁੱਕੇ ਮੇਵਿਆਂ ਦਾ ਅਸਰ ਗਰਮ ਹੁੰਦਾ ਹੈ ਅਤੇ ਇਸ ਨਾਲ ਕਈ ਬੀਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਅਜਿਹਾ ਹੀ ਇੱਕ ਡਰਾਈ ਫਰੂਟ ਹੈ ਪਿਸਤਾ ਜੋ ਕਿ ਬਹੁਤ ਹੀ ਸਵਾਦਿਸ਼ਟ ਹੁੰਦਾ ਹੈ। ਇਸ ਵਿਚ ਵਿਟਾਮਿਨ ਅਤੇ ਖਣਿਜ ਮੌਜੂਦ ਹੁੰਦੇ ਹਨ, ਨਾਲ ਹੀ ਇਹ ਘੱਟ ਕੈਲੋਰੀ ਕਾਰਨ ਸਾਨੂੰ ਨੁਕਸਾਨ ਨਹੀਂ ਪਹੁੰਚਾਉਂਦਾ। ਆਓ ਜਾਣਦੇ ਹਾਂ ਪਿਸਤਾ ਕਿਉਂ ਖਾਣਾ ਚਾਹੀਦਾ ਹੈ।

ਸਾਡੀ ਸਮੁੱਚੀ ਸੁੰਦਰਤਾ ਚਮੜੀ ਅਤੇ ਵਾਲਾਂ ਦੇ ਪੈਮਾਨੇ ‘ਤੇ ਹੀ ਤੈਅ ਹੁੰਦੀ ਹੈ ਇਸ ਲਈ ਪਿਸਤਾ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਇਹ ਵਿਟਾਮਿਨ ਈ ਨਾਲ ਭਰਪੂਰ ਹੁੰਦਾ ਹੈ, ਜੋ ਵਾਲਾਂ ਅਤੇ ਚਮੜੀ ਲਈ ਇੱਕ ਮਹੱਤਵਪੂਰਨ ਪੌਸ਼ਟਿਕ ਤੱਤ ਹੈ। ਇਹ ਚਮੜੀ ਨੂੰ ਨਰਮ ਅਤੇ ਚਮਕਦਾਰ ਬਣਾਉਂਦਾ ਹੈ, ਨਾਲ ਹੀ ਵਾਲਾਂ ਨੂੰ ਮਜ਼ਬੂਤ ​​ਬਣਾਉਂਦਾ ਹੈ।

ਜਿਨ੍ਹਾਂ ਲੋਕਾਂ ਨੂੰ ਪੇਟ ਦੀ ਸਮੱਸਿਆ ਹੈ, ਉਨ੍ਹਾਂ ਨੂੰ ਪਿਸਤਾ ਜ਼ਰੂਰ ਖਾਣਾ ਚਾਹੀਦਾ ਹੈ ਕਿਉਂਕਿ ਇਹ ਪਾਚਨ ਕਿਰਿਆ ਨੂੰ ਸੁਧਾਰਦਾ ਹੈ ਜਿਸ ਨਾਲ ਗੈਸ, ਬਦਹਜ਼ਮੀ, ਕਬਜ਼ ਜਾਂ ਐਸੀਡਿਟੀ ਦੀ ਸਮੱਸਿਆ ਨਹੀਂ ਹੁੰਦੀ।

ਅੱਜ-ਕੱਲ੍ਹ ਬਹੁਤ ਸਾਰੇ ਲੋਕ ਭਾਰ ਵਧਣ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਹਨ। ਅਜਿਹੇ ਲੋਕਾਂ ਲਈ ਪਿਸਤਾ ਕਿਸੇ ਰਾਮਬਾਣ ਤੋਂ ਘੱਟ ਨਹੀਂ ਹੈ, ਕਿਉਂਕਿ ਇਸ ‘ਚ ਭਰਪੂਰ ਮਾਤਰਾ ‘ਚ ਫਾਈਬਰ ਪਾਇਆ ਜਾਂਦਾ ਹੈ। ਜਿਸ ਨਾਲ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗਦੀ ਅਤੇ ਤੁਸੀਂ ਜ਼ਿਆਦਾ ਖਾਣਾ ਖਾਣ ਤੋਂ ਬਚ ਜਾਂਦੇ ਹੋ ਅਤੇ ਫਿਰ ਹੌਲੀ-ਹੌਲੀ ਭਾਰ ਘੱਟ ਹੋਣ ਲੱਗਦਾ ਹੈ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment