ਪੰਜਾਬ ਕੈਬਨਿਟ ‘ਚ ਲਏ ਗਏ ਇਹ ਅਹਿਮ ਫੈਸਲਾ

Rajneet Kaur
3 Min Read

ਚੰਡੀਗੜ : ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਈ ਹੈ। ਇਹ ਮੀਟਿੰਗ ਮੁੱਖਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਹੈ। ਇਸ ਮੀਟਿੰਗ ਵਿਚ ਕਈ ਅਹਿਮ ਫੈਸਲੇ ਲਏ ਗਏ ਹਨ। ਸਭ ਤੋਂ ਅਹਿਮ ਫੈਸਲਾ ਹੈ ਕਿ 1 ਅਪ੍ਰੈਲ ਤੋਂ ਸਟੈਂਪ ਡਿਊਟੀ ਨਹੀਂ ਵਧੇਗੀ, ਪੰਜਾਬ ਮੰਤਰੀ ਮੰਡਲ ਨੇ 30 ਅਪ੍ਰੈਲ ਤੱਕ ਦੋ ਫੀਸਦੀ ਕਟੌਤੀ ਦੀ ਸਹੂਲਤ ਜਾਰੀ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਕੈਬਨਿਟ ਮੰਤਰੀ ਧਾਲੀਵਾਲ ਨੇ ਕਿਹਾ ਕਿ CM ਮਾਨ ਵੱਲੋਂ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ‘ਤੇ ਕੈਬਨਿਟ ਦੀ ਮੋਹਰ ਲਗਾਈ ਗਈ ਹੈ। ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ 33 ਤੋਂ 75 ਫ਼ੀਸਦੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 6800 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਪਿੰਡ ਦੀ ਸਾਂਝੀ ਥਾਂ ’ਤੇ ਪਟਵਾਰੀ ਵੱਲੋਂ ਗਿਰਦਾਵਰੀ ਕੀਤੀ ਜਾਵੇਗੀ। ਇਸ ਵਿੱਚ ਪੁਰਾਣੇ ਅਤੇ ਮੌਜੂਦਾ ਨੁਕਸਾਨ ਵੀ ਸ਼ਾਮਲ ਹੋਣਗੇ। ਜਿਨ੍ਹਾਂ ਘਰਾਂ ਦਾ ਭਾਰੀ ਮੀਂਹ ਕਾਰਨ ਮਾਮੂਲੀ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 5200 ਰੁਪਏ ਦਿੱਤੇ ਜਾਣਗੇ।ਮੰਤਰੀ ਧਾਲੀਵਾਲ ਨੇ ਦੱਸਿਆ ਕਿ ਜਿਨ੍ਹਾਂ ਦਾ ਪੂਰਾ ਘਰ ਢਹਿ ਗਿਆ ਹੈ, ਨੂੰ ਸਰਕਾਰ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ 1.20 ਲੱਖ ਰੁਪਏ ਦੀ ਸਹਾਇਤਾ ਦੇਵੇਗੀ। ਨਾਲ ਹੀ ਸਰਕਾਰ ਨੇ ਕਣਕ ਦੀ ਫਸਲ ਵਿੱਚ ਬਦਲਾਅ ਲਿਆਉਣ ਲਈ ਬਾਸਮਤੀ ਦੀ ਫਸਲ ਨੂੰ ਤਰਜੀਹ ਦੇਣ ਦਾ ਫੈਸਲਾ ਕੀਤਾ ਹੈ। ਬਾਸਮਤੀ ਦਾ ਵੱਧ ਤੋਂ ਵੱਧ ਝਾੜ ਵਧਾਉਣ ਲਈ ਯਤਨ ਕੀਤੇ ਜਾਣਗੇ।

ਮੰਤਰੀ ਧਾਲੀਵਾਲ ਨੇ  ਨਾਲ ਹੀ ਨਕਲੀ ਦਵਾਈਆਂ ਬਨਾਉਣ ਵਾਲਿਆਂ ਨੂੰ ਚੇਤਾਵਨੀ ਦਿਤੀ ਹੈ। ਉਨ੍ਹਾਂ ਕਿਹਾ ਕਿ  ਨਕਲੀ ਦਵਾਈਆਂ ਬਨਾਉਣ ਵਾਲਿਆਂ ‘ਤੇ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਵਿਅਕਤੀ ਜਾਂ ਕੰਪਨੀ ਵੱਲੋਂ ਨਕਲੀ ਦਵਾਈ ਬਣਾਈ ਗਈ ਤਾਂ ਉਸ ਕੰਪਨੀ ਦੀ ਪੰਜਾਬ ਵਿੱਚ ਐਂਟਰੀ ਬੰਦ ਕਰਕੇ ਸੀਲ ਕਰ ਦਿੱਤੀ ਜਾਵੇਗੀ। ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਕਰਜ਼ਿਆਂ ਨੂੰ ਸਿਰਫ਼ ਛਿਮਾਹੀ ਕਿਸ਼ਤ ਦੀ ਛੋਟ ਦਿੱਤੀ ਗਈ ਹੈ। ਕਿਸ਼ਤ ਅਗਲੀ ਫਸਲ ਦੀ ਰਿਕਵਰੀ ਦੌਰਾਨ ਲਈ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁਆਵਜ਼ਾ ਰਾਸ਼ੀ ਸਿਰਫ਼ ਕਣਕ ‘ਤੇ ਹੀ ਨਹੀਂ ਦਿੱਤੀ ਜਾਵੇਗੀ, ਸਗੋਂ ਹਰੇਕ ਫ਼ਸਲ ਦੀ ਗਿਰਦਾਵਰੀ ਅਨੁਸਾਰ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment