ਬੰਗਲਾਦੇਸ਼ ‘ਚ ਦੁਰਗਾ ਪੂਜਾ ਪੰਡਾਲਾਂ ਤੇ ਮੰਦਰਾਂ ‘ਤੇ ਹਮਲਾ, ਪੀਐਮ ਨੇ ਕਿਹਾ ਹਮਲਾਵਰਾਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ

TeamGlobalPunjab
1 Min Read

ਨਿਊਜ਼ ਡੈਸਕ: ਬੰਗਲਾਦੇਸ਼ ਵਿੱਚ ਅਣਗਿਣਤ ਲੋਕਾਂ ਦੀ ਭੀੜ ਵੱਲੋਂ ਮੰਦਰਾਂ ‘ਚ ਭੰਨਤੋੜ ਕਰਨ ਤੋਂ ਬਾਅਦ ਚਾਰ ਲੋਕਾਂ ਦੀ ਪੁਲੀਸ ਗੋਲੀਬਾਰੀ ਵਿੱਚ ਮੌਤ ਹੋ ਗਈ। ਜਿਸ ਤੋਂ ਬਾਅਦ ਦੇਸ਼ ਭਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਦੱਸਣਯੋਗ ਹੈ ਕਿ ਬੁੱਧਵਾਰ ਨੂੰ ਪੁਲਿਸ ਨੇ 500 ਲੋਕਾਂ ਦੀ ਭੀੜ ‘ਤੇ ਗੋਲੀਬਾਰੀ ਕੀਤੀ ਜਿਸ ‘ਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਸੀ।

ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਹਿੰਸਾ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਹੈ। ਸ਼ੇਖ ਹਸੀਨਾ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜਿਹੜੇ ਵੀ ਲੋਕ ਇਸ ਹਮਲੇ ਵਿੱਚ ਸ਼ਾਮਲ ਸਨ, ਉਨ੍ਹਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਕੁਝ ਫਰਕ ਨਹੀਂ ਪੈਂਦਾ ਕਿ ਉਹ ਕਿਸ ਧਰਮ ਦੇ ਲੋਕ ਸਨ।

ਰਿਪੋਰਟਾਂ ਮੁਤਾਬਕ ਬੰਗਲਾਦੇਸ਼ ਦੇ ਕੋਮਿਲਾ ਜ਼ਿਲ੍ਹੇ ਵਿੱਚ ਇੱਕ ਪੂਜਾ ਪੰਡਾਲ ਵਿੱਚ ਕੁਰਾਨ ਦੀ ਬੇਅਦਬੀ ਦੀ ਅਫਵਾਹ ਨਾਲ ਜੁੜੀ ਸੋਸ਼ਲ ਮੀਡੀਆ ਪੋਸਟ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਇਸ ਖੇਤਰ ਵਿਚ ਹਿੰਸਾ ਭੜਕ ਗਈ। ਇਸ ਤੋਂ ਬਾਅਦ ਕਈ ਦੁਰਗਾ ਪੂਜਾ ਪੰਡਾਲਾਂ ਤੇ ਮੰਦਰਾਂ ‘ਚ ਭੰਨਤੋੜ ਹੋਈ। ਜਿਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

Share this Article
Leave a comment