ਪੰਜਾਬ ‘ਚ ਵਿਆਹ ਕਰਵਾਉਣ ਵਾਲਿਆਂ ਨੂੰ ਹੁਣ ਮਿਲੇਗਾ ਫਾਇਦਾ, ਸਰਕਾਰ ਦੇਵੇਗੀ ਇੰਨੇ ਪੈਸੇ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਕਰਵਾਉਣ ਜਾ ਰਹੇ ਲੋਕਾਂ ਲਈ ਇੱਕ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਤਰਜਾਤੀ ਵਿਆਹ ਸਕੀਮ ਤਹਿਤ ਅਪਲਾਈ ਕਰਨ ਵਾਲੇ ਜੋੜਿਆਂ ਨੂੰ 2.5 ਲੱਖ ਰੁਪਏ ਦਿੱਤੇ ਜਾਣਗੇ।ਹੁਣ ਬਿਨੈਕਾਰਾਂ ਨੂੰ ਪੇਮੈਂਟ ਕਰਨ ਲਈ ਡਾਕਖਾਨੇ ਨਹੀਂ ਜਾਣਾ ਪਵੇਗਾ ਕਿਉਂਕਿ ਇਹ ਸਹੂਲਤ ਹੁਣ ਆਨਲਾਈਨ ਦਿੱਤੀ ਜਾਵੇਗੀ।

2017 ਵਿੱਚ ਕੇਂਦਰ ਸਰਕਾਰ ਵੱਲੋਂ ਇਹ ਰਾਸ਼ੀ 50 ਹਜ਼ਾਰ ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ ਸੀ ਪਰ ਹੁਣ ਪੰਜਾਬ ਸਰਕਾਰ ਨੇ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਦੀ ਮੰਨੀਏ ਤਾਂ ਇਹ ਸਕੀਮ ਕੇਂਦਰ ਅਤੇ ਰਾਜ ਸਰਕਾਰਾਂ ਵੱਲੋਂ ਸਾਂਝੀ ਕੀਤੀ ਜਾਂਦੀ ਹੈ ਪਰ 2021 ਵਿੱਚ ਪੰਜਾਬ ਸਰਕਾਰ ਨੂੰ ਕੇਂਦਰ ਤੋਂ ਇਸ ਸਕੀਮ ਤਹਿਤ ਕੋਈ ਫੰਡ ਨਹੀਂ ਮਿਲਿਆ। ਇਸ ਕਾਰਨ ਯੋਜਨਾ ਪੂਰੀ ਨਹੀਂ ਹੋ ਸਕੀ। ਰਾਜ ਵਿੱਚ 2018-19 ਤੱਕ ਬਹੁਤ ਸਾਰੀਆਂ ਅਰਜ਼ੀਆਂ ਅਜੇ ਵੀ ਬਕਾਇਆ ਪਈਆਂ ਹਨ। ਹਰ ਸਾਲ ਵੱਖ-ਵੱਖ ਜ਼ਿਲਿ੍ਆਂ ਤੋਂ 500 ਦੇ ਕਰੀਬ ਨਵੀਆਂ ਦਰਖਾਸਤਾਂ ਆਈਆਂ ਹਨ ਪਰ ਪੈਸੇ ਨਾ ਮਿਲਣ ਕਾਰਨ ਬਿਨੈਕਾਰਾਂ ਨੂੰ ਦਫ਼ਤਰਾਂ ਦੇ ਚੱਕਰ ਕੱਟਣੇ ਪੈਂਦੇ ਹਨ |

ਪੰਜਾਬ ਵਿੱਚ ਅੰਤਰਜਾਤੀ ਵਿਆਹ ਸਕੀਮ 1986-87 ਵਿੱਚ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਵਿਆਹੁਤਾ ਜੋੜਿਆਂ ਨੂੰ ਸਿਰਫ਼ 15,000 ਰੁਪਏ ਦਿੱਤੇ ਗਏ। ਇਸ ਤੋਂ ਬਾਅਦ 2004 ਵਿੱਚ ਇਹ ਰਕਮ ਵਧਾ ਕੇ 50 ਹਜ਼ਾਰ ਰੁਪਏ ਕਰ ਦਿੱਤੀ ਗਈ। ਇਸ ਦੌਰਾਨ ਮਹਿਲਾ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਦੱਸਿਆ ਕਿ ਪਹਿਲਾਂ ਬਿਨੈਕਾਰ ਨੂੰ ਪੇਮੈਂਟ ਲਈ ਡਾਕਖਾਨੇ ਜਾਣਾ ਪੈਂਦਾ ਸੀ ਪਰ ਹੁਣ ਆਨਲਾਈਨ ਸਹੂਲਤ ਨਹੀਂ ਮਿਲੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਲੰਬਿਤ ਪਈਆਂ ਸਾਰੀਆਂ ਅਰਜ਼ੀਆਂ ਜਨਵਰੀ 2025 ਤੱਕ ਬੰਦ ਕਰ ਦਿੱਤੀਆਂ ਜਾਣਗੀਆਂ।

Share This Article
Leave a Comment