ਭਾਰਤੀ ਕਿਸਾਨਾਂ ਦੇ ਨਾਲ ਖੜ੍ਹੇ ਪ੍ਰਦਰਸ਼ਨਕਾਰੀਆਂ ਨੂੰ ‘ਅੱਤਵਾਦੀ ਅਤੇ ਵੱਖਵਾਦੀ’ ਕਰਾਰ ਦੇਣ ਵਾਲਿਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ:ਤਨਮਨਜੀਤ ਸਿੰਘ ਢੇਸੀ

TeamGlobalPunjab
2 Min Read

ਯੂਕੇ: ਪ੍ਰਧਾਨ ਮੰਤਰੀ (ਪੀਐਮ) ਨਰਿੰਦਰ ਮੋਦੀ ਨੇ ਸ਼ੁੱਕਰਵਾਰ, 19 ਨਵੰਬਰ ਨੂੰ ਗੁਰਪੁਰਬ ਦੇ ਮੌਕੇ ‘ਤੇ ਰਾਸ਼ਟਰ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਕੇਂਦਰ ਸਰਕਾਰ ਨੇ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਮੋਦੀ ਨੇ ਕਿਹਾ ਕਿ ਤਿੰਨੇ ਕਾਨੂੰਨ ਕਿਸਾਨਾਂ ਦੇ ਭਲੇ ਲਈ ਸਨ ਪਰ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਸਰਕਾਰ ਕਿਸਾਨਾਂ ਦੇ ਇੱਕ ਹਿੱਸੇ ਨੂੰ ਮਨਾ ਨਹੀਂ ਸਕੀ। ਮੋਦੀ ਨੇ ਅੱਗੇ ਕਿਹਾ, ਆਉਣ ਵਾਲੇ ਸੰਸਦ ਸੈਸ਼ਨ ਵਿੱਚ, ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਵਿਧਾਨਕ ਕਦਮ ਚੁੱਕੇਗੀ, ਅਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣਾ ਅੰਦੋਲਨ ਬੰਦ ਕਰਨ ਅਤੇ ਆਪਣੇ ਘਰਾਂ ਨੂੰ ਪਰਤਣ ਲਈ ਕਿਹਾ।

ਬਰਤਾਨੀਆ ਦੇ ਪਹਿਲੇ ਦਸਤਾਰਧਾਰੀ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ, ਜੋ ਕਿ ਸ਼ੁਰੂ ਤੋਂ ਕਿਸਾਨ ਅੰਦੋਲਨ ਦੇ ਹੱਕ ਵਿੱਚ ਬੋਲਦੇ ਆਏ ਹਨ, ਨੇ ਖੇਤੀ ਕਾਨੂੰਨ ਰੱਦ ਹੋਣ ‘ਤੇ ਖੁਸ਼ੀ ਜ਼ਾਹਿਰ ਕੀਤੀ। ਤਨਮਨਜੀਤ ਸਿੰਘ ਢੇਸੀ ਨੇ ਇਹ ਮੁੱਦਾ ਬ੍ਰਿਟਸ਼ ਸੰਸਦ ਵਿੱਚ ਵੀ ਚੁੱਕਿਆ ਸੀ ਤੇ ਯੂਕੇ ਦੇ ਪ੍ਰਧਾਨ ਮੰਤਰੀ ਨੂੰ ਵੀ ਇਸ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਸੀ।

ਢੇਸੀ ਨੇ ਕਿਹਾ ਕਿ ਬਹਾਦਰੀ ਭਰੇ ਸੰਘਰਸ਼ ਤੋਂ ਬਾਅਦ ਵਿਵਾਦਾਂ ਵਾਲੇ ਖੇਤੀ ਕਾਨੂੰਨਾਂ ਰੱਦ ਕਰਨ ‘ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ। ਮੀਡੀਆ ਦੇ ਕੁਝ ਲੋਕ ਤੇ ਹੋਰ ਕਿਸਾਨਾਂ ਅਤੇ ਉਨ੍ਹਾਂ ਦੇ ਨਾਲ ਇਕਜੁੱਟਤਾ ਵਿਚ ਖੜ੍ਹੇ ਲੋਕਾਂ ਨੂੰ ਅੱਤਵਾਦੀ ਅਤੇ ਵੱਖਵਾਦੀ ਕਰਾਰ ਦੇਣ ਵਿਚ ਰੁੱਝੇ ਹੋਏ ਹਨ, ਸ਼ਾਇਦ ਉਹ ਆਪਣੀ ਇਸ ਗੱਲ ‘ਤੇ ਮੁਆਫੀ ਮੰਗਣ।

Share this Article
Leave a comment