ਲਖਨਊ: ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਭੋਜਨ ‘ਚ ਦੂਸ਼ਿਤ ਹੋਣ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲਿਆ ਹੈ। ਖਾਣ-ਪੀਣ ਦੀਆਂ ਵਸਤੂਆਂ ਵਿੱਚ ਥੁੱਕਣ ਜਾਂ ਗੰਦਗੀ ਰਲਾਉਣ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ ਸੂਬਾ ਸਰਕਾਰ ਸਖ਼ਤ ਕਾਨੂੰਨ ਬਣਾਉਣ ਜਾ ਰਹੀ ਹੈ। ਪ੍ਰਸਤਾਵਿਤ ਕਾਨੂੰਨ ਵਿੱਚ ਤਿੰਨ ਤੋਂ ਪੰਜ ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵੀ ਤਜਵੀਜ਼ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗ੍ਰਹਿ ਵਿਭਾਗ ਅਤੇ ਰਾਜ ਕਾਨੂੰਨ ਕਮਿਸ਼ਨ ਦੁਆਰਾ ਤਿਆਰ ਪ੍ਰਸਤਾਵਿਤ ਕਾਨੂੰਨ ਦੇ ਖਰੜੇ ‘ਤੇ ਵਿਚਾਰ ਵਟਾਂਦਰਾ ਕੀਤਾ ਹੈ। ਉਨ੍ਹਾਂ ਇਸ ਨੂੰ ਜਲਦੀ ਤੋਂ ਜਲਦੀ ਅੰਤਿਮ ਰੂਪ ਦੇਣ ਦੇ ਨਿਰਦੇਸ਼ ਦਿੱਤੇ ਹਨ।
ਹਾਲ ਹੀ ‘ਚ ਸੂਬੇ ‘ਚ ਸੋਸ਼ਲ ਮੀਡੀਆ ‘ਤੇ ਅਜਿਹੀਆਂ ਕਈ ਵੀਡੀਓਜ਼ ਵਾਇਰਲ ਹੋਈਆਂ ਸਨ, ਜਿਨ੍ਹਾਂ ‘ਚ ਦੁਕਾਨਦਾਰ ਜਾਂ ਰਸੋਈਏ ਜੂਸ, ਦਾਲ, ਰੋਟੀ ਵਰਗੀਆਂ ਖਾਣ-ਪੀਣ ਵਾਲੀਆਂ ਚੀਜ਼ਾਂ ‘ਤੇ ਥੁੱਕਦੇ ਨਜ਼ਰ ਆਏ ਸਨ। ਕੁਝ ਥਾਵਾਂ ‘ਤੇ ਗੰਦਗੀ ਦੀ ਮਿਲਾਵਟ ਦੀਆਂ ਵੀ ਸ਼ਿਕਾਇਤਾਂ ਮਿਲੀਆਂ ਸਨ। ਮੁੱਖ ਮੰਤਰੀ ਨੇ ਇਨ੍ਹਾਂ ਘਟਨਾਵਾਂ ‘ਤੇ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਲਈ ਕਿਹਾ ਸੀ। ਯੋਗੀ ਆਦਿਤਿਆਨਾਥ ਨੇ ਸਤੰਬਰ ਵਿੱਚ ਇੱਕ ਉੱਚ ਪੱਧਰੀ ਮੀਟਿੰਗ ਦੌਰਾਨ ਅਜਿਹੀਆਂ ਕਾਰਵਾਈਆਂ ‘ਤੇ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ ਅਤੇ ਇਸਨੂੰ ਜਨਤਾ ਦੇ ਵਿਸ਼ਵਾਸ ਦੀ ਉਲੰਘਣਾ ਦੱਸਿਆ ਸੀ।
ਇਹ ਵੀ ਪੜ੍ਹੋ: MLA ਥੱਪੜ ਮਾਰਨ ਦੇ ਮਾਮਲੇ ‘ਚ ਵੱਡੀ ਕਾਰਵਾਈ, ਅਵਧੇਸ਼ ਸਿੰਘ ਤੇ ਪੁਸ਼ਪਾ ਸਿੰਘ ਖਿਲਾਫ ਮਾਮਲਾ ਦਰਜ
ਉਨ੍ਹਾਂ ਇਹ ਵੀ ਹੁਕਮ ਦਿੱਤਾ ਸੀ ਕਿ ਸਾਰੇ ਫੂਡ ਅਦਾਰਿਆਂ ‘ਤੇ ਆਪਰੇਟਰਾਂ, ਮਾਲਕਾਂ ਅਤੇ ਪ੍ਰਬੰਧਕਾਂ ਦਾ ਨਾਮ ਅਤੇ ਪਤਾ ਲਾਜ਼ਮੀ ਤੌਰ ‘ਤੇ ਪ੍ਰਦਰਸ਼ਿਤ ਕੀਤਾ ਜਾਵੇ, ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਯੂਪੀ ਸਰਕਾਰ ਜਲਦ ਹੀ ਇੱਕ ਕਾਨੂੰਨ ਲਿਆਉਣ ਜਾ ਰਹੀ ਹੈ, ਜਿਸ ਵਿੱਚ ਜੇਕਰ ਖਾਣ-ਪੀਣ ਦੀਆਂ ਵਸਤੂਆਂ ਵਿੱਚ ਅਜਿਹੀ ਮਿਲਾਵਟ ਪਾਈ ਗਈ ਤਾਂ ਦੋਸ਼ੀ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਹ ਕਾਰਵਾਈ ਕਈ ਘਿਨਾਉਣੀਆਂ ਘਟਨਾਵਾਂ ਤੋਂ ਬਾਅਦ ਕੀਤੀ ਜਾ ਰਹੀ ਹੈ। ਸਭ ਤੋਂ ਤਾਜ਼ਾ ਘਟਨਾ ਸਹਾਰਨਪੁਰ ਦੀ ਇੱਕ ਵਾਇਰਲ ਵੀਡੀਓ ਹੈ, ਜਿਸ ਵਿੱਚ ਇੱਕ ਨੌਜਵਾਨ ਰੋਟੀਆਂ ‘ਤੇ ਥੁੱਕਦਾ ਨਜ਼ਰ ਆਇਆ, ਜਿਸ ਤੋਂ ਬਾਅਦ ਰੈਸਟੋਰੈਂਟ ਮਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।ਇਸੇ ਤਰ੍ਹਾਂ ਨੋਇਡਾ ‘ਚ ਪਿਸ਼ਾਬ ਨਾਲ ਜੂਸ ਦੂਸ਼ਿਤ ਕਰਨ ਦੇ ਦੋਸ਼ ‘ਚ ਦੋ ਲੋਕਾਂ ਨੂੰ ਹਿਰਾਸਤ ‘ਚ ਲਿਆ ਗਿਆ, ਜਦੋਂਕਿ ਗਾਜ਼ੀਆਬਾਦ ‘ਚ ਫਲਾਂ ਦੇ ਜੂਸ ‘ਚ ਥੁੱਕਣ ਦੇ ਦੋਸ਼ ‘ਚ ਇਕ ਵਿਕਰੇਤਾ ਨੂੰ ਗ੍ਰਿਫਤਾਰ ਕੀਤਾ ਗਿਆ।
ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵੀ ਕਾਰਵਾਈ ਦੀ ਤਿਆਰੀ ਕਰ ਰਹੇ ਹਨ। ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੰਮ ਕਰਦੀ ਹੈ, ਇਸ ਲਈ ਥੁੱਕ ਜਹਾਦ ਨੂੰ ਹੁਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ।