ਪਰੇਡ ‘ਚ ਸ਼ਾਮਲ ਹੋਣ ਲਈ ਪੰਜਾਬ ਤੋਂ ਵੱਡੀ ਗਿਣਤੀ ‘ਚ ਅੱਜ ਟਰੈਕਟਰ ਪਹੁੰਚ ਰਹੇ ਨੇ ਦਿੱਲੀ, ਦੁਨੀਆ ਵੇਖੇਗੀ ਇਤਿਹਾਸਕ ਨਜ਼ਾਰਾ

TeamGlobalPunjab
2 Min Read

ਚੰਡੀਗੜ੍ਹ: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਭੱਖਦਾ ਜਾ ਰਿਹਾ ਹੈ। ਕਿਸਾਨੀ ਘੋਲ ਦੇ ਸੱਦੇ ‘ਤੇ ਦੋਆਬਾ ਵਿੱਚੋਂ ਚੱਲੀਆਂ ਪੰਜ ਹਜ਼ਾਰ ਤੋਂ ਵੱਧ ਟਰੈਕਟਰ ਟਰਾਲੀਆਂ ਅੱਜ ਦਿੱਲੀ ਪਹੁੰਚ ਜਾਣਗੀਆਂ।

ਭਾਰਤੀ ਕਿਸਾਨ ਯੂਨੀਅਨ ਦੋਆਬਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਦੋਆਬਾ ਸੰਘਰਸ਼ ਕਮੇਟੀ, ਕੰਢੀ ਕਿਸਾਨ ਸੰਘਰਸ਼ ਕਮੇਟੀ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਸਣੇ ਹੋਰ ਖੇਤ ਮਜ਼ਦੂਰ ਜਥੇਬੰਦੀਆਂ ਨੇ ਟਰੈਕਟਰ ਟਰਾਲੀਆਂ ਨੂੰ ਦਿੱਲੀ ਲਈ ਰਵਾਨਾ ਕੀਤਾ ਸੀ। ਇਸ ਤੋਂ ਇਲਾਵਾ ਬਹੁਤ ਸਾਰੇ ਪਿੰਡਾਂ ‘ਚ ਲੋਕ ਕਾਫਲੇ ਦੇ ਰੂਪ ਵਿੱਚ ਦਿੱਲੀ ਨੂੰ ਪਹੁੰਚ ਰਹੇ ਹਨ।

ਦੋਆਬੇ ਤੋਂ ਬਾਅਦ ਮਾਝਾ ਅਤੇ ਮਾਲਵਾ ‘ਚੋਂ ਵੀ ਵੱਡੀ ਗਿਣਤੀ ‘ਚ ਕਿਸਾਨ ਟਰੈਕਟਰਾਂ ਟਰਾਲੀਆਂ ਦੇ ਨਾਲ ਦਿੱਲੀ ਨੂੰ ਕੂਚ ਕਰ ਰਹੇ ਹਨ। ਚੰਡੀਗੜ੍ਹ-ਦਿੱਲੀ ਨੈਸ਼ਨਲ ਹਾਈਵੇ ‘ਤੇ ਟਰੈਕਟਰਾਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਇਨ੍ਹਾਂ ਟਰੈਕਟਰਾਂ ਦੇ ਅੱਗੇ ਕਿਸਾਨੀ ਝੰਡੇ ਝੂਲ ਰਹੇ ਹਨ ਅਤੇ ਇੱਕ ਕਤਾਰ ਵਿੱਚ ਇਹ ਕਾਫ਼ਲਾ ਅੱਗੇ ਵਧਦਾ ਜਾ ਰਿਹਾ ਹੈ।

ਪੰਜਾਬ ਵਿੱਚੋਂ ਨਿਕਲ ਰਹੇ ਕਾਫ਼ਲਿਆਂ ਦਾ ਮੁੱਖ ਮਕਸਦ ਹੈ 25 ਜਨਵਰੀ ਤੋਂ ਪਹਿਲਾਂ ਪਹਿਲਾਂ ਦਿੱਲੀ ਵਿੱਚ ਪਹੁੰਚਣਾ। ਦੂਸਰੇ ਪਾਸੇ ਦਿੱਲੀ ਵਿੱਚ ਕਿਸਾਨ ਜਥੇਬੰਦੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕਿਸਾਨ ਟਰੈਕਟਰ ਪਰੇਡ ਤਕਰੀਬਨ 100 ਕਿਲੋਮੀਟਰ ਤੋਂ ਵੱਧ ਲੰਬੀ ਹੋਵੇਗੀ। ਇਸ ਨੂੰ ਸਫਲ ਬਣਾਉਣ ਦੇ ਲਈ ਪੰਜਾਬ, ਹਰਿਆਣਾ ਅਤੇ ਰਾਜਸਥਾਨ ਤੋਂ ਵੱਡੀ ਗਿਣਤੀ ਦੇ ਅੰਦਰ ਕਿਸਾਨ ਦਿੱਲੀ ਨੂੰ ਕੂਚ ਕਰ ਰਹੇ ਹਨ।

- Advertisement -

Share this Article
Leave a comment