ਨਵਜੋਤ ਸਿੱਧੂ ਦਾ ਤਾਜਪੋਸ਼ੀ ਸਮਾਗਮ ਕਾਂਗਰਸ ਨੂੰ ਪਿਆ ਮਹਿੰਗਾ, ਚੰਡੀਗੜ੍ਹ ਪੁਲਿਸ ਨੇ ਕੀਤਾ ਮਾਮਲਾ ਦਰਜ

TeamGlobalPunjab
1 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਨੂੰ ਚੰਡੀਗੜ੍ਹ ਵਿੱਚ ਨਵਜੋਤ ਸਿੱਧੂ ਦੀ ਤਾਜਪੋਸ਼ੀ ਦਾ ਸਮਾਗਮ ਕਰਨਾ ਮਹਿੰਗਾ ਪੈ ਗਿਆ ਹੈ। ਕੋਵਿਡ-19 ਦੇ ਨੇਮਾਂ ਦੀ ਉਲੰਘਣਾ ਕਰਨ ‘ਤੇ ਚੰਡੀਗੜ੍ਹ ਪੁਲਿਸ ਨੇ ਮੁਕਦਮਾ ਦਰਜ ਕਰ ਲਿਆ ਹੈ। ਚੰਡੀਗੜ੍ਹ ਦੇ ਸੈਕਟਰ 11 ਪੁਲਿਸ ਸਟੇਸ਼ਨ ਵਿੱਚ ਅਣਪਛਾਤਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਅਤੇ 51B ਤਹਿਤ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਚੰਡੀਗੜ੍ਹ ਸੈਕਟਰ-15 ਵਿਖੇ ਕਾਂਗਰਸ ਭਵਨ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਲੋਕ ਵੱਡੀ ਗਿਣਤੀ ਵਿੱਚ ਪਹੁੰਚੇ ਸਨ। ਇਹਨਾਂ ਨੇ ਨਾਂ ਤਾਂ ਮਾਸਕ ਲਗਾਇਆ ਹੋਇਆ ਸੀ ਅਤੇ ਨਾਂ ਹੀ ਸਰੀਰਕ ਦੂਰੀ ਬਣਾਈ ਹੋਈ ਸੀ। ਜਿਸ ਕਾਰਨ ਇਹਨਾਂ ਨੇ ਆਪਦਾ ਪ੍ਰਬੰਧਨ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ।

ਬੀਤੇ ਦਿਨ ਨਵਜੋਤ ਸਿੱਧੂ ਦੀ ਤਾਜਪੋਸ਼ੀ ਲਈ ਚੰਡੀਗੜ੍ਹ ਸੈਕਟਰ-15 ‘ਚ ਕਾਂਗਰਸ ਭਵਨ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ ਸੀ। ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਲੀਡਰ ਇਸ ਸਮਾਗਮ ਵਿੱਚ ਸ਼ਾਮਲ ਹੋਏ ਸਨ। ਇਹ ਸਮਾਗਮ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ‘ਤੇ ਰੱਖਿਆ ਗਿਆ ਸੀ।

Share this Article
Leave a comment