ਚੰਡੀਗੜ੍ਹ: ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਯੂਕਰੇਨ ਸੰਕਟ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ, ਨਵਜੋਤ ਸਿੱਧੂ, ਹਰੀਸ਼ ਚੌਧਰੀ ਤੇ ਸੁਨੀਲ ਜਾਖੜ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਸਿਰਫ ਸੰਸਦ ਮੈਂਬਰ ਹਨ ਜੋ ਭਾਰਤੀਆਂ ਦੀ ਲਿਫਟਿੰਗ ਕਰ ਰਹੇ ਹਨ, ਜਦਕਿ ਬਾਕੀ ਗਾਇਬ ਹਨ।
ਤਿਵਾਰੀ ਨੇ ਟਵੀਟ ਕਰਦਿਆਂ ਲਿਖਿਆ ਕਿ, ‘ਉਹ ਹੈਰਾਨ ਹਨ ਕਿ ਪੰਜਾਬ ਕਾਂਗਰਸ ਦੇ ਆਗੂ ਕਿਤੇ ਵੀ ਨਜ਼ਰ ਨਹੀਂ ਆ ਰਹੇ ਹਨ ਜਦਕਿ ਸਾਡੇ ਹਜ਼ਾਰਾਂ ਬੱਚੇ ਖ਼ਤਰੇ ਵਿੱਚ ਹਨ। ਕੀ ਸਿਰਫ ਪੰਜਾਬ ਦੇ ਸੰਸਦ ਮੈਂਬਰ ਹੀ ਹਨ ਜਿਨ੍ਹਾਂ ਨੇ ਲਿਫਟਿੰਗ ਕਰਨੀ ਹੈ? ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸਾਬਕਾ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਕਿੱਥੇ ਹਨ? ਕੀ ਸੱਤਾ ਹੀ ਸਭ ਕੁਝ ਹੈ ਤੇ ਬਾਕੀ ਸਭ ਖਤਮ?’
I am appalled great leaders of @INCPunjab Congress are nowhere to be seen/heard when thousands of our children our in jeopardy. Is it only Punjab MP’s who have to do heavy lifting. Where is @CHARANJITCHANNI , @sherryontopp , @sunilkjakhar. , @Barmer_Harish. Is power be & end all?
— Manish Tewari (@ManishTewari) March 2, 2022
ਹਾਲਾਂਕਿ 24 ਫਰਵਰੀ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਟਵੀਟ ਕੀਤਾ ਸੀ। ਜਿਸ ਵਿੱਚ ਉਨ੍ਹਾਂ ਨੇ ਮੋਦੀ ਨੂੰ ਅਪੀਲ ਕਰਦਿਆਂ ਲਿਖਿਆ ਸੀ ਕਿ,’ਮੈਂ ਰੂਸ ਅਤੇ ਯੂਕਰੇਨ ਵਿਚਾਲੇ ਸ਼ੁਰੂ ਹੋਈ ਜੰਗ ਨੂੰ ਲੈ ਕੇ ਬਹੁਤ ਚਿੰਤਤ ਹਾਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਦਖ਼ਲ ਦੇ ਕੇ ਭਾਰਤੀ, ਜਿਨ੍ਹਾਂ ਵਿੱਚ ਬਹੁਤ ਸਾਰੇ ਪੰਜਾਬੀ ਵੀ ਹਨ… ਉਨ੍ਹਾਂ ਨੂੰ ਵਾਪਿਸ ਲਿਆਉਣ।”
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.