ਮੋਦੀ ਸਰਕਾਰ ਦੇ ਨਵੇਂ ਖੇਤੀ ਕਾਨੂੰਨਾਂ ਖਿਲਾਫ਼ ਲੰਦਨ ‘ਚ ਪ੍ਰਦਰਸ਼ਨ, ਕਈ ਗ੍ਰਿਫਤਾਰ

TeamGlobalPunjab
2 Min Read

ਨਿਊਜ਼ ਡੈਸਕ: ਲੰਦਨ ਵਿੱਚ ਐਤਵਾਰ ਨੂੰ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਭਾਰਤ ਵਿੱਚ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ਼ ਰੋਸ ਮੁਜਹਾਰੇ ਕੀਤੇ ਗਏ। ਅੰਦੋਲਨ ਕਰ ਰਹੇ ਕਿਸਾਨਾਂ ਦੇ ਸਮਰਥਨ ਵਿੱਚ ਕੀਤੇ ਗਏ ਪ੍ਰਦਰਸ਼ਨ ਦੌਰਾਨ ਪੁਲਿਸ ਨੇ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਸਕਾਟਲੈਂਡ ਯਾਰਡ ਨੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਬ੍ਰਿਟੇਨ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਦਰਸ਼ਨਕਾਰੀਆਂ ਦੇ ਇਕੱਠੇ ਹੋਣ ਤੋਂ ਪਹਿਲਾਂ ਚਿਤਾਵਨੀ ਦਿੱਤੀ ਸੀ। ਪੁਲਿਸ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਖ਼ਤ ਨਿਯਮ ਲਾਗੂ ਹਨ ਜੇਕਰ 30 ਤੋਂ ਜ਼ਿਆਦਾ ਲੋਕ ਇਕੱਠੇ ਹੁੰਦੇ ਹਨ ਤਾਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਸਕਦੀਆਂ ਹਨ ਅਤੇ ਜੁਰਮਾਨਾ ਲਗਾਇਆ ਜਾ ਸਕਦਾ ਹੈ।

- Advertisement -

ਮੈਟਰੋਪਾਲੀਟਨ ਪੁਲਿਸ ਦੇ ਕਮਾਂਡਰ ਪੌਲ ਬ੍ਰੋਗਡੇਨ ਨੇ ਕਿਹਾ ਕਿ ਜੇਕਰ ਤੁਸੀਂ 30 ਲੋਕਾਂ ਤੋਂ ਜ਼ਿਆਦਾ ਦੀ ਗਿਣਤੀ ਵਿੱਚ ਇਕੱਠੇ ਹੋ ਕੇ ਨਿਯਮ ਤੋੜਦੇ ਹੋ ਤਾਂ ਤੁਸੀਂ ਅਪਰਾਧ ਕਰ ਰਹੇ ਹੋ, ਜਿਸ ਦੀ ਸਜ਼ਾ ਵੀ ਹੈ ਅਤੇ ਜੁਰਮਾਨਾ ਵੀ ਲਗਾਇਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਪ੍ਰਦਰਸ਼ਨ ਵਿੱਚ ਸ਼ਾਮਲ ਨਾ ਹੋਣ ਦੀ ਅਪੀਲ ਵੀ ਕੀਤੀ ਸੀ।

ਪ੍ਰਦਰਸ਼ਨ ਵਿੱਚ ਮੁੱਖ ਰੂਪ ਨਾਲ ਬ੍ਰਿਟਿਸ਼ ਸਿੱਖ ਸ਼ਾਮਲ ਸਨ ਜੋ ਹੱਥ ‘ਚ ਤਖ਼ਤੀਆਂ ਫੜ ਕੇ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਰਹੇ ਸਨ।

ਭਾਰਤੀ ਹਾਈ ਕਮਿਸ਼ਨ ਦੇ ਇਕ ਬੁਲਾਰੇ ਨੇ ਕਿਹਾ ਕਿ ਰੋਸ ਪ੍ਰਦਰਸ਼ਨ ਭਾਰਤ ਦਾ ਅੰਦਰੂਨੀ ਮਾਮਲਾ ਹੈ ਅਤੇ ਭਾਰਤ ਸਰਕਾਰ ਪ੍ਰਰਦਸ਼ਨਕਾਰੀਆਂ ਨਾਲ ਗੱਲ ਕਰ ਰਹੀ ਹੈ।

- Advertisement -
Share this Article
Leave a comment