ਬੈਂਗਲੁਰੂ ‘ਚ 15 ਪ੍ਰਾਈਵੇਟ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Rajneet Kaur
2 Min Read

ਨਿਊਜ਼ ਡੈਸਕ: ਬੈਂਗਲੁਰੂ ਦੇ ਸਕੂਲਾਂ ‘ਤੇ ਅੱਤਵਾਦੀ ਹਮਲੇ ਦੀ ਧਮਕੀ ਤੋਂ ਬਾਅਦ ਹਫੜਾ-ਦਫੜੀ ਮਚ ਗਈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਸ਼ੁੱਕਰਵਾਰ ਸਵੇਰੇ ਬੈਂਗਲੁਰੂ ਦੇ 15 ਸਕੂਲਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਨ ਦੀ  ਧਮਕੀ ਮਿਲੀ ਸੀ। ਇਸ ਈਮੇਲ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲ ਦੀ ਇਮਾਰਤ ਵਿੱਚ ਵਿਸਫੋਟਕ ਛੁਪਾਏ ਗਏ ਹਨ। 

ਹਾਲਾਂਕਿ ਪ੍ਰਸ਼ਾਸਨ ਨੇ ਸਾਰੇ ਸਕੂਲਾਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ ਪਰ ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਨੇ ਜਾਣਬੁੱਝ ਕੇ ਅਜਿਹੀ ਮੇਲ ਭੇਜੀ ਹੈ। ਫਿਲਹਾਲ ਸਾਰੀਆਂ ਸੰਭਾਵਨਾਵਾਂ ਨੂੰ ਨਕਾਰਦੇ ਹੋਏ ਇਸ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਕਈ ਸਕੂਲਾਂ ਦੇ ਨੇੜੇ ਬੰਬ ਨਿਰੋਧਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਿਨ੍ਹਾਂ ਸਕੂਲਾਂ ‘ਚ ਬੰਬ ਦੀ ਧਮਕੀ ਮਿਲੀ ਹੈ, ਉਨ੍ਹਾਂ ‘ਚ ਵਾਈਟਫੀਲਡ, ਕੋਰਮੰਗਲਾ, ਬਸਵੇਸ਼ਨਗਰ, ਯਾਲਾਹੰਕਾ ਅਤੇ ਸਦਾਸ਼ਿਵਨਗਰ ਦੇ ਸਕੂਲ ਸ਼ਾਮਿਲ ਹਨ। ਖ਼ਬਰ ਦੀ ਸੂਚਨਾ ਮਿਲਦਿਆਂ ਹੀ ਉਪ ਮੁੱਖ ਮੰਤਰੀ ਨੇ ਇੱਕ ਸਕੂਲ ਦਾ ਦੌਰਾ ਵੀ ਕੀਤਾ। ਉਨ੍ਹਾਂ ਕਿਹਾ ਕਿ ਮੈਂ ਟੀਵੀ ਦੇਖ ਰਿਹਾ ਸੀ। ਮੇਰੇ ਘਰ ਦੇ ਸਾਹਮਣੇ ਵਾਲੇ ਸਕੂਲ ਨੂੰ ਵੀ ਧਮਕੀ ਪੱਤਰ ਆਇਆ। ਮੈਂ ਇੱਥੇ ਜਾਂਚ ਕਰਨ ਆਇਆ ਹਾਂ। ਹੁਣ ਤੱਕ ਇਹ ਧਮਕੀ ਭਰੀ ਕਾਲ ਲੱਗ ਰਹੀ ਹੈ, ਪਰ ਸਾਨੂੰ ਇਸ ਬਾਰੇ ਬਹੁਤ ਚੌਕਸ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ  ਮਾਪੇ ਥੋੜੇ ਚਿੰਤਤ ਹਨ, ਪਰ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ। ਪੁਲਿਸ ਇਸ ਦੀ ਜਾਂਚ ਕਰ ਰਹੀ ਹੈ। ਕਿਸੇ ਸ਼ਰਾਰਤੀ ਲੋਕਾਂ ਨੇ ਅਜਿਹਾ ਕੀਤਾ ਹੋ ਸਕਦਾ ਹੈ, ਅਸੀਂ 24 ਘੰਟਿਆਂ ਵਿੱਚ ਉਨ੍ਹਾਂ ਨੂੰ ਫੜ ਲਵਾਂਗੇ। ਸਾਈਬਰ ਕ੍ਰਾਈਮ ਪੁਲਿਸ ਸਰਗਰਮ ਹੈ। ਉਹ ਆਪਣਾ ਕੰਮ ਕਰ ਰਹੇ ਹਨ। ਸਾਨੂੰ ਵੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਲਾਪਰਵਾਹ ਨਹੀਂ ਹੋਣਾ ਚਾਹੀਦਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

 

Share this Article
Leave a comment