ਪੰਜਾਬ ਦੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Global Team
2 Min Read

ਗੁਰਦਾਸਪੁਰ: ਗੁਰਦਾਸਪੁਰ ਸ਼ਹਿਰ ਦੇ ਦੋ ਨਾਮੀ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਸੂਚਨਾ ਮਿਲਦੇ ਹੀ ਐਸਐਸਪੀ ਆਦਿਤਿਆ ਦੀ ਅਗਵਾਈ ਹੇਠ ਪੁਲਿਸ ਟੀਮਾਂ ਨੇ ਦੋਵਾਂ ਸਕੂਲਾਂ ਵਿੱਚ ਪਹੁੰਚ ਕੇ ਵਿਆਪਕ ਤਲਾਸ਼ੀ ਮੁਹਿੰਮ ਚਲਾਈ ਹੈ। ਹਾਲਾਂਕਿ, ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

ਸੁਰੱਖਿਆ ਦੇ ਮੱਦੇਨਜ਼ਰ ਸਕੂਲ ਦੇ ਹਰ ਕੋਨੇ ਦੀ ਤਲਾਸ਼ੀ ਲਈ ਗਈ ਹੈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਵਿਸਫੋਟਕ ਸਮੱਗਰੀ ਜਾਂ ਸ਼ੱਕੀ ਚੀਜ਼ ਨਹੀਂ ਮਿਲੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਦੀ ਤਕਨੀਕੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਾਈਬਰ ਟੀਮ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਿੱਚ ਜੁਟੀ ਹੋਈ ਹੈ।

ਦੱਸ ਦੇਈਏ ਕਿ ਲਗਭਗ ਛੇ ਮਹੀਨੇ ਪਹਿਲਾਂ ਵੀ ਸ਼ਹਿਰ ਦੇ ਕੁਝ ਨਾਮੀ ਸਕੂਲਾਂ ਨੂੰ ਇਸੇ ਤਰ੍ਹਾਂ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਐੱਸਐੱਸਪੀ ਆਦਿਤਿਆ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਈ-ਮੇਲ ਭੇਜਣ ਵਾਲੇ ਦੀ ਪਛਾਣ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment