ਫ਼ਤਿਹਾਬਾਦ ਕੋਰਟ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਇਲਾਕਾ ਕਰਵਾਇਆ ਖਾਲੀ

Global Team
3 Min Read

ਹਰਿਆਣਾ : ਫ਼ਤਿਹਾਬਾਦ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਤੋਂ ਬਾਅਦ ਅਦਾਲਤ ਕੰਪਲੈਕਸ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਪ੍ਰਸ਼ਾਸਨ ਵਲੋਂ ਅਦਾਲਤ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪ੍ਰਸ਼ਾਸਨ ਨੇ ਹਿਸਾਰ ਤੋਂ ਬੰਬ ਸਕੁਐਡ ਨੂੰ ਸੂਚਨਾ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਦੋ ਵਾਰ ਅਜਿਹੀ ਧਮਕੀ ਮਿਲ ਚੁੱਕੀ ਹੈ।

ਮਿਲੀ ਜਾਣਕਾਰੀ ਅਨੁਸਾਰਸੈਸ਼ਨ ਕੋਰਟ ਦੀ ਈਮੇਲ ‘ਤੇ ਇਹ ਧਮਕੀ ਭਰੀ ਮੇਲ ਆਈ ਹੈ, ਜਿਸ ਵਿੱਚ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਐੱਸ.ਪੀ. ਨਿਕਿਤਾ ਖੱਟੜ ਨੂੰ ਮਾਮਲੇ ਬਾਰੇ ਜਾਣੂ ਕਰਵਾਇਆ ਗਿਆ। ਐੱਸ.ਪੀ. ਨੇ ਵੀ ਅਦਾਲਤ ਕੰਪਲੈਕਸ ਦਾ ਦੌਰਾ ਕੀਤਾ। ਸਿਟੀ ਥਾਣਾ ਇੰਚਾਰਜ ਸੁਰੇਂਦਰਾ ਅਤੇ ਉਨ੍ਹਾਂ ਦੀ ਟੀਮ ਜਾਂਚ ਵਿੱਚ ਜੁਟ ਗਈ ਹੈ।

ਹਿਸਾਰ ਤੋਂ ਡੌਗ ਸਕੁਐਡ ਅਤੇ ਬੰਬ ਡਿਸਪੋਜ਼ਲ ਦਸਤੇ ਦੀ ਟੀਮ ਨੂੰ ਬੁਲਾਇਆ ਗਿਆ। ਟੀਮ ਨੇ ਅਦਾਲਤ ਕੰਪਲੈਕਸ ਵਿੱਚ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਪੂਰੇ ਅਦਾਲਤ ਕੰਪਲੈਕਸ ਨੂੰ ਖਾਲੀ ਕਰਵਾ ਲਿਆ ਗਿਆ ਹੈ। ਗੇਟ ‘ਤੇ ਪੁਲਿਸ ਮੁਲਾਜ਼ਮ ਤੈਨਾਤ ਕਰ ਦਿੱਤੇ ਗਏ ਹਨ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ।

ਦੱਸ ਦਈਏ ਕਿ ਇਸ ਤੋਂ ਲਗਭਗ 6 ਮਹੀਨੇ ਪਹਿਲਾਂ ਫ਼ਤੇਹਾਬਾਦ ਦੇ ਲਘੂ ਸਕੱਤਰੇਤ ਨੂੰ ਵੀ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਉਦੋਂ ਡੀ.ਸੀ. ਦੀ ਈਮੇਲ ‘ਤੇ ਸਵੇਰੇ ਲਗਭਗ 8 ਵਜੇ ਮੇਲ ਆਈ ਸੀ, ਜਿਸ ਵਿੱਚ ਲਘੂ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਜਾਂਚ ਕੀਤੀ। ਬਾਅਦ ਵਿੱਚ ਉਹ ਧਮਕੀ ਝੂਠੀ ਨਿਕਲੀ ਸੀ।

ਗੁਰੂਗ੍ਰਾਮ ਵਿੱਚ ਵੀ ਅੱਜ ਤੋਂ ਡੀ.ਸੀ. ਦਫ਼ਤਰ, ਹਰਿਆਣਾ ਕੋਰਟ ਅਤੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਮਾਮਲਾ ਸਾਹਮਣੇ ਆਇਆ। ਈਮੇਲ ਰਾਹੀਂ ਮਿਲੀ ਇਸ ਸਮੂਹਿਕ ਧਮਕੀ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਅਲਰਟ ਘੋਸ਼ਿਤ ਕਰ ਦਿੱਤਾ ਗਿਆ । ਧਮਕੀ ਮਿਲਦਿਆਂ ਹੀ ਗੁਰੂਗ੍ਰਾਮ ਪੁਲਿਸ, ਬੰਬ ਨਿਰੋਧਕ ਦਸਤਾ ਅਤੇ ਡੌਗ ਸਕੁਐਡ ਦੀਆਂ ਟੀਮਾਂ ਤੁਰੰਤ ਐਕਸ਼ਨ ਵਿੱਚ ਆ ਗਈਆਂ ਅਤੇ ਜਾਂਚ ਚ ਜੁੱਟ ਗਈਆਂ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment