ਲੁਧਿਆਣਾ ਦੇ ਡੀਸੀ , ਨਗਰ ਨਿਗਮ ਦਫ਼ਤਰ ਅਤੇ ਰੇਲਵੇ ਲਾਈਨ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Global Team
2 Min Read

ਲੁਧਿਆਣਾ : ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ, ਨਗਰ ਨਿਗਮ ਦੇ ਦਫ਼ਤਰਾਂ ਅਤੇ ਰੇਲਵੇ ਲਾਈਨ ਨੂੰ ਬੰਬ ਨਾਲ ਉਡਾਉਣ ਦੀ ਕੁਝ ਅਣ-ਪਛਾਤੇ ਵਿਅਕਤੀਆਂ ਵਲੋਂ ਧਮਕੀ ਦਿੱਤੀ ਗਈ ਹੈ।

ਲੁਧਿਆਣਾ ਦੇ ਮੇਅਰ ਦੇ ਦਫ਼ਤਰ ਅਤੇ ਪੰਜਾਬੀ ਗਾਇਕ ਦਲਜੀਤ ਦੋਸਾਂਝ ਦੀ ਰਿਹਾਇਸ਼ ’ਤੇ ਬੰਬ ਧਮਾਕੇ ਦੀ ਚੇਤਾਵਨੀ ਦੇਣ ਵਾਲੀ ਈਮੇਲ ਮਿਲਣ ਦੇ ਲਗਪਗ ਤਿੰਨ ਹਫ਼ਤੇ ਬਾਅਦ ਬੁੱਧਵਾਰ ਨੂੰ ਲੁਧਿਆਣਾ ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਲੁਧਿਆਣਾ ਦੀਆਂ ਅਧਿਕਾਰਤ ਈਮੇਲ ਆਈਡੀ ’ਤੇ ਅਜਿਹੀ ਹੀ ਈਮੇਲ ਮਿਲਣ ਤੋਂ ਬਾਅਦ ਸ਼ਹਿਰ ਵਿੱਚ ਮੁੜ ਦਹਿਸ਼ਤ ਫੈਲ ਗਈ। ਇਸ ਵਾਰ ਭੇਜਣ ਵਾਲੇ ਨੇ ਇਨ੍ਹਾਂ ਦਫ਼ਤਰਾਂ ’ਤੇ ‘ਮਨੁੱਖੀ ਬੰਬ’ ਨਾਲ ਧਮਾਕਾ ਕਰਨ ਦੀ ਧਮਕੀ ਦਿੱਤੀ ਹੈ।

ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚੇ। ਜਦੋਂਕਿ ਨਗਰ ਨਿਗਮ ਅਤੇ ਡਿਪਟੀ ਕਮਿਸ਼ਨਰ ਵਿਚ ਡੇਢ ਵਜੇ ਦੇ ਕਰੀਬ ਛੁੱਟੀ ਹੋ ਗਈ ਸੀ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਡੀ. ਸੀ. ਦਫ਼ਤਰ ਅਤੇ ਨਗਰ ਨਿਗਮ ਦਫ਼ਤਰ ਅਤੇ ਰੇਲਵੇ ਲਾਈਨ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਰੇਲਵੇ ਲਾਈਨ ਨੂੰ ਉਡਾਉਣ ਦੇ ਨਾਲ-ਨਾਲ ਦਿੱਲੀ ਜਾਣ ਵਾਲੀ ਰੇਲ ਗੱਡੀ ਵਿਚ ਸਫ਼ਰ ਨਾ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment