ਸਿੱਖਾਂ ਦੇ ਸਥਾਨਾਂ ਨੂੰ ਉਡਾਉਣ ਅਤੇ ਨਸਲਕੁਸ਼ੀ ਕਰਨ ਦੀਆਂ ਧਮਕੀਆਂ, ਸਰਕਾਰ ਮੂਕ ਦਰਸ਼ਕ ਬਣੀ ਹੋਈ : ਗਿਆਨੀ ਹਰਪ੍ਰੀਤ ਸਿੰਘ

Rajneet Kaur
2 Min Read

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ  ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਬੋਧਨ ਕਰਦੇ ਹੋਏ ਕਿਹਾ ਹੈ ਕਿ ਪਿੱਛਲੇ ਸਮੇਂ ਤੋਂ ਸੋਸ਼ਲ ਮੀਡੀਆ ਉੱਤੇ ਸਿੱਖਾਂ ਪ੍ਰਤੀ ਨਫ਼ਰਤ ਫੈਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਖਾਂ ਦੇ ਸਥਾਨਾਂ ਨੂੰ ਉਡਾਉਣ ਅਤੇ ਨਸਲਕੁਸ਼ੀ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆ ਹਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਸਰਕਾਰ ਮੂਕ ਦਰਸ਼ਕ ਬਣੀ ਹੋਈ ਹੈ। ਉਨ੍ਹਾਂ ਕਿਹਾ ਹੈ ਕਿ ਜਿਸ ਦੇਸ਼ ਵਿੱਚ ਹਿੰਦੂ ਰਾਸ਼ਟਰ ਦੀ ਗੱਲ ਕਰਨੀ ਗਲਤ ਨਹੀਂ ਹੈ ਤੇ ਫਿਰ ਸਿੱਖ ਰਾਸ਼ਟਰ ਦੀਆਂ ਗੱਲਾਂ ਕਰਨ ਵਾਲੇ ਗਲਤ ਕਿਵੇਂ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਅਧਾਰ ਬਣਾ ਕੇ ਸਿੱਖਾਂ ਖਿਲਾਫ ਪ੍ਰਚਾਰ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਉਡਾਉਣ ਦੀਆਂ ਧਮਕੀਆਂ ਦੇਣ ਵਾਲੇ ਅਜੇ ਵੀ ਸੁਰੱਖਿਆ ਲੈ ਕੇ ਘੁੰਮ ਰਹੇ ਹਨ। ਉਨ੍ਹਾਂ ‘ਤੇ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਨੂੰ ਕਿਉਂ ਨਹੀਂ ਜੇਲ੍ਹ ਅੰਦਰ ਕੀਤਾ ਜਾ ਰਿਹਾ। ਜਥੇਦਾਰ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰ ਕੁਝ ਨਹੀਂ ਕਰ ਰਹੀ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਰਿਹਾਅ ਕੀਤਾ ਜਾਂਦਾ ਹੈ ਪਰ ਬੰਦੀ ਸਿੰਘਾਂ ਨੂੰ ਕਿਓਂ ਨਹੀਂ ਰਿਹਾਅ ਕੀਤਾ ਜਾ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਕ ਮੁਲਕ ਵਿੱਚ ਇਕ ਕਾਨੂੰਨ ਹੋਣਾ ਚਾਹੀਦਾ ਹੈ। ਜੇਕਰ ਸਿੱਖ ਕਾਤਲਾਂ ਨੂੰ ਜੇਲ੍ਹ ਵਿੱਚ ਬੰਦ ਕੀਤਾ ਜਾਵੇ ਤਾਂ ਕਿ ਅਸੀਂ ਵੀ ਮੁਲਕ ਵਿੱਚ ਸ਼ਾਂਤੀ ਨਾਲ ਰਹਿ ਸਕੀਏ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment