Gujarat Election Results 2022: ਆਮ ਆਦਮੀ ਪਾਰਟੀ ਦੇ ਤਿੰਨ ਵੱਡੇ ਚਿਹਰੇ ਹਾਰੇ

Rajneet Kaur
1 Min Read

ਨਿਊਜ਼ ਡੈਸਕ: ਆਮ ਆਦਮੀ ਪਾਰਟੀ ਦਾ ਗੁਜਰਾਤ ਦੀਆਂ ਸਾਰੀਆਂ ਸੀਟਾਂ ‘ਤੇ ਚੋਣ ਲੜਨ ਦਾ ਫੈਸਲਾ ਪੂਰੀ ਤਰ੍ਹਾਂ ਗਲਤ ਸਾਬਤ ਹੋਇਆ ਹੈ। ਸੂਬੇ ਦੀ ਖੰਭਾਲੀਆ ਵਿਧਾਨ ਸਭਾ ਸੀਟ ਦੀ ਗੱਲ ਕਰੀਏ ਤਾਂ ਇੱਥੇ  ‘ਆਪ’ ਦੇ ਸੀਐਮ ਉਮੀਦਵਾਰ ਇਸੂਦਨ ਗਾਧਵੀ ਵੀ ਆਪਣੀ ਸੀਟ ਨਹੀਂ ਬਚਾ ਸਕੇ ਅਤੇ ਭਾਜਪਾ ਉਮੀਦਵਾਰ ਤੋਂ ਹਾਰ ਗਏ ਹਨ। ਇਸੁਦਨ ਗਾਧਵੀ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਦੋ ਹੋਰ ਵੱਡੇ ਨੇਤਾਵਾਂ ਨੂੰ ਵੀ ਗੁਜਰਾਤ ਵਿਧਾਨ ਸਭਾ ਚੋਣ ਨਤੀਜਿਆਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਪਾਟੀਦਾਰ ਅੰਦੋਲਨ ਦੇ ਉੱਘੇ ਚਿਹਰੇ ਅਲਪੇਸ਼ ਕਥੀਰੀਆ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਗੋਪਾਲ ਇਟਾਲੀਆ ਵੀ ਹਾਰ ਗਏ ਹਨ। ਆਮ ਆਦਮੀ ਪਾਰਟੀ ਨੇ ਪਾਟੀਦਾਰਾਂ ਦਾ ਗੜ੍ਹ ਮੰਨੀ ਜਾਂਦੀ ਵਰਾਛਾ ਵਿਧਾਨ ਸਭਾ ਸੀਟ ਤੋਂ ਪਾਟੀਦਾਰ ਅੰਦੋਲਨ ਦੇ ਮੁੱਖ ਚਿਹਰੇ ਅਲਪੇਸ਼ ਕਥੀਰੀਆ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਸ ਦੇ ਨਾਲ ਹੀ ‘ਆਪ’ ਨੇ ਕਟਾਰਗਾਮ ਵਿਧਾਨ ਸਭਾ ਸੀਟ ਤੋਂ ਗੋਪਾਲ ਇਟਾਲੀਆ ਨੂੰ ਆਪਣਾ ਉਮੀਦਵਾਰ ਬਣਾਇਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment