ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਉਮਰ ਕੈਦ

Global Team
2 Min Read

ਮੋਹਾਲੀ : ਨੌਜਵਾਨ ਅਕਾਲੀ ਆਗੂ ਵਿਕਰਮਜੀਤ ਸਿੰਘ ਉਰਫ਼ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ਵਿੱਚ ਅੱਜ ਮੋਹਾਲੀ ਦੀ ਜ਼ਿਲ੍ਹਾ ਅਦਾਲਤ ਨੇ ਤਿੰਨਾਂ ਕਾਤਲਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੋਹਾਲੀ ਕੋਰਟ ਨੇ 33 ਸਾਲਾ ਵਿੱਕੀ ਮਿੱਡੂਖੇੜਾ ਦੀ 4 ਸਾਲ ਪਹਿਲਾਂ ਕੀਤੇ ਕਤਲ ਦੇ ਮਾਮਲੇ ਵਿੱਚ ਅਜੈ ਉਰਫ਼ ਸੰਨੀ ਲੈਫ਼ਟੀ, ਸੱਜਣ ਉਰਫ਼ ਭੋਲੂ ਅਤੇ ਅਨਿਲ ਲਾਠ ਨੂੰ ਧਾਰਾ 302 ਤਹਿਤ ਉਮਰ ਕੈਦ ਸਜ਼ਾ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।
ਇਸ ਤੋਂ ਇਲਾਵਾ ਆਰਮਜ਼ ਐਕਟ ਤਹਿਤ ਸੱਤ-ਸੱਤ ਸਾਲ ਅਤੇ ਧਾਰਾ 482 ਤਹਿਤ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ। ਵਿੱਕੀ ਮਿੱਡੂਖੇੜਾ ਦੇ ਵਕੀਲ ਐਚਐਸ ਧਨੋਆ ਨੇ ਮੋਹਾਲੀ ਜ਼ਿਲ੍ਹਾ ਕੋਰਟ ਵੱਲੋਂ ਸੁਣਾਈ ਸਜ਼ਾ ਉੱਤੇ ਸੰਤੁਸ਼ਟੀ ਜਤਾਈ ਹੈ।

ਵਿੱਕੀ ਮਿੱਡੂਖੇੜਾ ਦੇ ਭਰਾ ਅਜੇ ਮਿੱਡੂਖੇੜਾ ਨੇ ਕਿਹਾ ਕਿ ਇਹ ਨਿਆਂ ਦਾ ਪਹਿਲਾ ਕਦਮ ਹੈ ਅਤੇ ਅਸਲੀ ਨਿਆਂ ਹੋਣਾ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜਿਹੜੇ ਅਸਲ ਦੋਸ਼ੀ ਹਨ ਉਨ੍ਹਾਂ ਨੂੰ ਸਜ਼ਾ ਦਿਵਾਉਣ ਲਈ ਉਹ ਆਪਣੇ ਆਖਰੀ ਸਾਹ ਤੱਕ ਲੜਾਈ ਲੜਨਗੇ।

ਮੋਹਾਲੀ ਪੁਲਿਸ ਨੇ ਵਿੱਕੀ ਮਿੱਡੂਖੇੜਾ ਦੇ ਕਤਲ ਦੇ 11 ਮਹੀਨੇ ਬਾਅਦ ਚਾਰਜਸ਼ੀਟ ਦਾਖਲ ਕੀਤੀ ਸੀ। ਸੱਜਣ ਉਰਫ਼ ਭੋਲੂ, ਅਨਿਲ ਲੱਠ, ਅਜੈ ਉਰਫ਼ ਸੰਨੀ ਉਰਫ ਲੈਫਟੀ, ਗੈਂਗਸਟਰ ਅਮਿਤ ਡਾਗਰ ਅਤੇ ਕੌਸ਼ਲ ਚੌਧਰੀ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਗਈ ਸੀ। ਇਸ ਤੋਂ ਬਾਅਦ ਇਹ ਮਾਮਲਾ ਲਗਾਤਾਰ ਮੋਹਾਲੀ ਅਦਾਲਤ ਵਿੱਚ ਚੱਲ ਰਿਹਾ ਸੀ। ਫ਼ੈਸਲੇ ਤੋਂ ਬਾਅਦ ਵਿੱਕੀ ਦੇ ਵਕੀਲ ਐਚ ਐਸ ਧਨੋਆ ਨੇ ਕਿਹਾ ਕਿ ਉਹ ਬਰੀ ਕੀਤੇ ਗਏ ਮੁਲਜ਼ਮਾਂ ਖਿਲਾਫ਼ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰਨ ਜਾਂ ਨਾ ਕਰਨ ਬਾਰੇ ਸੋਚ ਵਿਚਾਰ ਕੇ ਫ਼ੈਸਲਾ ਲੈਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment