Breaking News

ਪੰਜਾਬ ‘ਚ 27 ਫ਼ਰਵਰੀ ਤੋਂ ਹੋਵੇਗੀ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ: ਪਲਸ ਪੋਲੀਓ ਮੁਹਿੰਮ ਬਾਰੇ ਅਹਿਮ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਵਿੱਚ ਇਹ ਮੁਹਿੰਮ ਆਉਣ ਵਾਲੀ 27 ਫਰਵਰੀ ਤੋਂ ਸ਼ੁਰੂ ਹੋ ਕੇ 1 ਮਾਰਚ ਨੂੰ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਵਿੱਚ ਸਿਹਤ ਕਰਮੀਆਂ ਵੱਲੋਂ 0 ਤੋਂ 5 ਸਾਲ ਦੇ 31,08,660 ਨੋਨਿਹਾਲਾ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ।

ਚੌਧਰੀ ਨੇ ਦੱਸਿਆ ਕਿ ਸੂਬੇ ਭਰ ਦੇ ਵਿੱਚ ਮੁਹਿੰਮ ਦੇ ਪਹਿਲੇ ਦਿਨ 14,468 ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਬੂੰਦਾਂ ਪਿਲਾਈਆਂ ਜਾਣਗੀਆਂ ਅਤੇ ਦੂਜੇ ਦਿਨ 26,741 ਟੀਮਾਂ ਵੱਲੋਂ ਘਰ ਘਰ ਜਾ ਕੇ ਬੱਚਿਆਂ ਨੂੰ ਇਹ ਬੂੰਦਾਂ ਪਿਲਾਉਣ ਦੀ ਜ਼ਿੰਮੇਵਾਰੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਪ੍ਰਮੁੱਖ ਸਕੱਤਰ ਚੌਧਰੀ ਨੇ ਦੱਸਿਆ ਕਿ ਸੂਬੇ ਦੇ ਵਿੱਚ 848 ਮੋਬਾਇਲ ਟੀਮਾਂ ਅਤੇ 764 ਟਰਾਂਜ਼ਿਟ ਟੀਮਾਂ ਦਾ ਗਠਨ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਹਾਈ ਰਿਸਕ ਏਰੀਆ ਦੇ ਵਿਚ ਰਹਿ ਰਹੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ ਮੁਹਿੰਮ ਦੌਰਾਨ 4379 ਏਐੱਨਐੱਮਜ਼,19573 ਆਸ਼ਾ ਵਰਕਰਜ਼, 21201 ਆਂਗਣਵਾੜੀ ਵਰਕਰ ਅਤੇ ਕਰੀਬ 10145 ਵਾਲੰਟੀਅਰਜ਼ ਇਸ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲਗਾਏ ਗਏ ਹਨ ਅਤੇ ਇਨ੍ਹਾਂ ਦੀ ਨਿਗਰਾਨੀ ਲਈ 3180 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ।

ਇਸ ਮੌਕੇ ਸਿਹਤ ਵਿਭਾਗ ਦੇ ਡਾਇਰੈਕਟਰ (ਪ.ਭ.) ਡਾ. ਓ.ਪੀ. ਗੋਜਰਾ ਨੇ ਦੱਸਿਆ ਕਿ ਵਿਭਾਗ ਵੱਲੋਂ 8436 ਹਾਈ ਰਿਸਕ ਏਰੀਆ ਦੀ ਸ਼ਨਾਖਤ ਕੀਤੀ ਗਈ ਹੈ ਜਿਸ ਵਿਚੋਂ 4297 ਸਲੱਮ, 279 ਕੰਸਟ੍ਰਕਸ਼ਨ ਸਾਈਟਾਂ , 775 ਪਰਵਾਸੀ ਸਾਈਟਾਂ, 2064 ਇੱਟਾਂ ਦਾ ਭੱਠੇ ਅਤੇ 1021 ਹੋਰ ਸਾਈਟਸ ਤੇ ਪੋਲੀਓ ਬੂੰਦਾ ਵਿਭਾਗ ਦੇ ਕਰਮੀਆਂ ਵੱਲੋਂ ਪਿਲਾਈਆਂ ਜਾਣਗੀਆਂ।

ਡਾ. ਓ.ਪੀ. ਗੋਜਰਾ ਨੇ ਦੱਸਿਆ ਕਿ ਸੂਬੇ ਦੇ ਵਿੱਚ ਪਲਸ ਪੋਲੀਓ ਮੁਹਿੰਮ ਦੀ ਨਿਗਰਾਨੀ ਲਈ ਡਾਇਰੈਕਟਰ ਦਫ਼ਤਰ ਦੇ ਸੀਨੀਅਰ ਅਧਿਕਾਰੀ ਬਤੌਰ ਅਬਜ਼ਰਵਰ ਲਗਾਏ ਗਏ ਹਨ ਜਿਨ੍ਹਾਂ ਵੱਲੋਂ ਸੂਬੇ ਦੇ ਵੱਖ ਵੱਖ ਜ਼ਿਲ੍ਹਿਆਂ ਦੇ ਵਿੱਚ ਤਿੰਨ ਦਿਨਾਂ ਲਈ ਇਸ ਮੁਹਿੰਮ ਦਾ ਨਿਰੀਖਣ ਕੀਤਾ ਜਾਵੇਗਾ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕੋਈ ਵੀ ਯੋਗ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ਨਾ ਰਹਿ ਜਾਵੇ।

Check Also

ਡੋਨਾਲਡ ਟਰੰਪ ਧੋਖਾਧੜੀ ਦੇ ਮਾਮਲੇ ‘ਚ ਦੋਸ਼ੀ ਕਰਾਰ, ਕਾਰੋਬਾਰਾਂ ਦੇ ਲਾਈਸੈਂਸ ਹੋਏ ਰੱਦ

ਵਾਸ਼ਿੰਗਟਨ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖਿਲਾਫ਼ ਦਰਜ ਧੋਖਾਧੜੀ ਮਾਮਲੇ ਦੀ ਸੁਣਵਾਈ ਅਦਾਲਤ ‘ਚ …

Leave a Reply

Your email address will not be published. Required fields are marked *