ਪੰਜਾਬ ‘ਚ ਲਗਾਤਾਰ ਤਿੰਨ ਦਿਨਾਂ ਦੀ ਛੁੱਟੀ; ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

Global Team
2 Min Read

ਚੰਡੀਗੜ੍ਹ : ਪੰਜਾਬ ਵਿੱਚ ਲਗਾਤਾਰ ਤਿੰਨ ਦਿਨਾਂ ਦੀ ਛੁੱਟੀ ਰਹਿਣ ਵਾਲੀ ਹੈ। ਇਸ ਨਾਲ ਵਿਦਿਆਰਥੀਆਂ, ਸਰਕਾਰੀ ਕਰਮਚਾਰੀਆਂ ਅਤੇ ਹੋਰ ਲੋਕਾਂ ਨੂੰ ਲੰਬਾ ਵੀਕੈਂਡ ਮਿਲੇਗਾ। ਦੱਸ ਦੇਈਏ ਕਿ 31 ਜੁਲਾਈ ਸ਼ੁੱਕਰਵਾਰ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ‘ਤੇ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ।  ਇਸ ਛੁੱਟੀ ਮਗਰੋਂ ਅਗਲੇ ਦਿਨ 1 ਅਗਸਤ ਨੂੰ ਸ਼ਨੀਵਾਰ ਆ ਰਿਹਾ ਹੈ ਅਤੇ ਸ਼ਨੀਵਾਰ ਨੂੰ ਵੀ ਕਈ ਅਦਾਰਿਆਂ ਵਿਚ ਛੁੱਟੀ ਰਹਿੰਦੀ ਹੈ। ਇਸ ਦੇ ਬਾਅਦ 2 ਅਗਸਤ ਐਤਵਾਰ ਨੂੰ ਹਫ਼ਤਾਵਾਰੀ ਛੁੱਟੀ ਹੈ।

ਅਜਿਹੇ ਵਿੱਚ ਕਈ ਲੋਕ ਪਰਿਵਾਰ ਨਾਲ ਘੁੰਮਣ ਜਾਂ ਆਪਣੇ ਜ਼ਰੂਰੀ ਕੰਮ ਨਿਪਟਾਉਣ ਦੀ ਯੋਜਨਾ ਬਣਾ ਸਕਦੇ ਹਨ। ਜੇਕਰ ਤੁਸੀਂ ਕਿਸੇ ਸਰਕਾਰੀ ਦਫ਼ਤਰ, ਤਹਿਸੀਲ, ਰਜਿਸਟਰੀ ਜਾਂ ਕਿਸੇ ਸਰਕਾਰੀ ਸੇਵਾ ਨਾਲ ਜੁੜਿਆ ਕੰਮ ਕਰਵਾਉਣਾ ਹੈ, ਤਾਂ ਛੁੱਟੀਆਂ ਤੋਂ ਪਹਿਲਾਂ ਹੀ ਪੂਰਾ ਕਰ ਲਵੋ। ਲਗਾਤਾਰ ਤਿੰਨ ਦਿਨ ਛੁੱਟੀ ਰਹਿਣ ਕਾਰਨ ਬਾਅਦ ਵਿੱਚ ਤੁਹਾਨੂੰ ਇੰਤਜ਼ਾਰ ਕਰਨਾ ਪੈ ਸਕਦਾ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment