ਤਿੰਨ ਗੈਂਗਸਟਰ ਵਿਦੇਸ਼ੀ ਹਥਿਆਰਾਂ ਸਮੇਤ ਗ੍ਰਿਫ਼ਤਾਰ

Global Team
2 Min Read

ਬਠਿੰਡਾ: ਬਠਿੰਡਾ ਪੁਲਿਸ ਨੇ ਇੱਕ ਗੈਂਗ ਵਾਰ ਨੂੰ ਨਾਕਾਮ ਕਰ ਦਿੱਤਾ ਹੈ। ਥਰਮਲ ਪੁਲਿਸ ਨੇ ਤਿੰਨ ਗੈਂਗਸਟਰਾਂ ਨੂੰ ਚਾਰ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਤੋਂ ਇੱਕ ਵਰਨਾ ਕਾਰ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਕੁਲਦੀਪ ਸਿੰਘ ਗਿੱਲ, ਗੁਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਸ਼ਾਮਿਲ ਹਨ, ਜੋ ਸਾਰੇ ਬਠਿੰਡਾ ਜ਼ਿਲ੍ਹੇ ਦੇ ਰਹਿਣ ਵਾਲੇ ਹਨ। ਤਿੰਨੋਂ ਮੁਲਜ਼ਮ ਗੈਂਗਵਾਰ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਥਰਮਲ ਥਾਣੇ ਦੇ ਐਸਐਚਓ ਗੁਦਰਸ਼ਨ ਸਿੰਘ ਨੇ ਦੱਸਿਆ ਕਿ ਕੱਲ੍ਹ ਜਦੋਂ ਪੁਲਿਸ ਪਾਰਟੀ ਟਰਾਂਸਪੋਰਟ ਨਗਰ ਨੇੜੇ ਚੈਕਿੰਗ ਕਰ ਰਹੀ ਸੀ ਤਾਂ ਇੱਕ ਵਰਨਾ ਕਾਰ ਬਿਨਾਂ ਨੰਬਰ ਪਲੇਟ ਦੇ ਰੋਕੀ ਗਈ। ਜਦੋਂ ਕਾਰ ਦੀ ਜਾਂਚ ਕੀਤੀ ਗਈ ਤਾਂ ਕੁਲਦੀਪ ਸਿੰਘ, ਗੁਰਵਿੰਦਰ ਸਿੰਘ ਅਤੇ ਗਗਨਦੀਪ ਸਿੰਘ ਤੋਂ ਚਾਰ ਵਿਦੇਸ਼ੀ ਪਿਸਤੌਲ ਅਤੇ 26 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਤੋਂ ਬਰਾਮਦ ਕੀਤੀ ਗਈ ਕਾਰ ਦੀ ਫਿਲਹਾਲ ਜਾਂਚ ਕੀਤੀ ਜਾ ਰਹੀ ਹੈ।

ਪੁਲਿਸ ਇੰਸਪੈਕਟਰ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਥਰਮਲ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment