ਪੰਜਾਬ ਵਿੱਚ ਕੱਲ੍ਹ ਯਾਨੀ 15 ਨਵੰਬਰ ਤੋਂ ਤਿੰਨ ਦਿਨ ਦੀਆਂ ਛੁੱਟੀਆਂ ਹੋਣ ਜਾ ਰਹੀਆਂ ਹਨ। ਜਿਹੜੇ ਸਰਕਾਰੀ ਦਫ਼ਤਰਾਂ ‘ਚ ਮੁਲਾਜ਼ਮ ਲੱਗੇ ਹੋਏ ਹਨ ਉਹਨ ਆਪਣੇ ਘੁੰਮਣ ਦਾ ਪ੍ਰੋਗਰਾਮ ਬਣਾ ਸਕਦੇ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਅਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਦੋ ਦਿਨਾਂ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਕੱਲ ਯਾਨੀ 15 ਨਵੰਬਰ ਅਤੇ ਅਗਲੇ ਦਿਨ ਯਾਨੀ ਕਿ 16 ਨਵੰਬਰ ਨੂੰ ਸਾਰੇ ਸਕੂਲ, ਕਾਲਜ, ਸਰਕਾਰੀ ਦਫਤਰ, ਸਰਕਾਰੀ ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ।
ਸ਼ੁੱਕਰਵਾਰ, 15 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰੂ ਪਰਵ ਅਤੇ 16 ਨਵੰਬਰ ਨੂੰ ਸ਼ਹੀਦੀ ਦਿਵਸ ਹੈ। ਨਾਲ ਹੀ 17 ਨਵੰਬਰ ਨੂੰ ਐਤਵਾਰ ਦੀ ਛੁੱਟੀ ਰਹੇਗੀ। ਹੁਣ ਤਿੰਨ ਦਿਨ ਕੋਈ ਸਰਕਾਰੀ ਕੰਮ ਨਹੀਂ ਹੋਵੇਗਾ। ਇਸ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਸਾਲਾਨਾ ਛੁੱਟੀਆਂ ਦੇ ਕੈਲੰਡਰ ਵਿੱਚ ਸਾਂਝੀ ਕੀਤੀ ਗਈ ਹੈ।