MRSPTU ਦੇ ਤਿੰਨ ਵਿਦਿਆਰਥੀਆਂ ਨੇ ਆਲ ਇੰਡੀਆ GPAT-2021 ਦੀ ਪ੍ਰੀਖਿਆ ‘ਚ ਵਧੀਆ ਰੈਂਕ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ

TeamGlobalPunjab
2 Min Read

ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐਸ.ਪੀ.ਟੀ.ਯੂ.) ਬਠਿੰਡਾ ਦੇ ਫਾਰਮਾਸਿਊਟੀਕਲ ਸਾਇੰਸਜ਼ ਅਤੇ ਟੈਕਨਾਲੋਜੀ ਵਿਭਾਗ ਦੇ ਤਿੰਨ ਵਿਦਿਆਰਥੀਆਂ ਨੇ ਆਲ ਇੰਡੀਆ ਗ੍ਰੈਜੂਏਟ ਫਾਰਮੇਸੀ ਐਪਟੀਟਿਚਿਊਡ ਟੈਸਟ (ਜੀ.ਪੀ.ਏ.ਟੀ.) 2021 ਦੀ ਪ੍ਰੀਖਿਆ ਵਿਚ ਵਧੀਆ ਰੈਂਕ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।

ਜਿਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਉਪਰੋਕਤ ਇਮਤਿਹਾਨ ਪਾਸ ਕੀਤਾ ਹੈ, ਉਹਨਾਂ ਦੇ ਨਾਮ ਕ੍ਰਮਵਾਰ ਸ਼ਾਮਲੀ (ਜੀ.ਪੀ.ਏ.ਟੀ. ਰੈਂਕ 757), ਮਾਨਵੀ (1603) ਅਤੇ ਸ੍ਰਿਸ਼ਟੀ (2137) ਹਨ। ਇਹ ਵਿਦਿਆਰਥੀ ਸਰਕਾਰੀ ਫੈਲੋਸ਼ਿਪਾਂ ਨਾਲ ਪੀ.ਐਚ.ਡੀ. ਕਰਨ ਲਈ ਯੋਗਤਾ ਪੂਰੀ ਕਰ ਚੁੱਕੇ ਹਨ।

ਜੀ.ਪੀ.ਏ.ਟੀ. ਦੀ ਪ੍ਰੀਖਿਆ ਆਲ ਇੰਡੀਆ ਕੌਂਸਲ ਆਫ਼ ਟੈਕਨੀਕਲ ਐਜੂਕੇਸ਼ਨ (ਏ.ਆਈ.ਸੀ.ਟੀ.ਈ.) ਵੱਲੋਂ ਹਰ ਸਾਲ ਫਾਰਮੇਸੀ ਦੇ ਵੱਖ-ਵੱਖ ਵਿਸ਼ਿਆਂ ਵਿੱਚ ਪੋਸਟ-ਗ੍ਰੈਜੂਏਸ਼ਨ ਕਰਨ ਲਈ ਐਂਟਰੀ-ਪੱਧਰ ਦੀ ਪ੍ਰੀਖਿਆ ਦੇ ਤੌਰ ਤੇ ਲਈ ਜਾਂਦੀ ਹੈ।

ਵਿਭਾਗ ਦੇ ਮੁਖੀ ਡਾ. ਰਾਹੁਲ ਦੇਸ਼ਮੁਖ ਨੇ ਹੁਸ਼ਿਆਰ ਅਤੇ ਅਭਿਲਾਸ਼ੀ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਇਕ ਬਹੁਤ ਹੀ ਚੁਣੌਤੀ ਭਰਪੂਰ ਪ੍ਰੀਖਿਆ ਹੈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਦੇ ਅਧਿਐਨ ਪ੍ਰਤੀ ਸਮਰਪਣ ਨੇ ਉਨ੍ਹਾਂ ਦੇ ਨਤੀਜਿਆਂ ਨੂੰ ਨਿਰਧਾਰਤ ਕਰਨ ਵਿੱਚ ਯਕੀਨਨ ਸਭ ਤੋਂ ਮਹੱਤਵਪੂਰਣ ਭੂਮਿਕਾ ਨਿਭਾਈ ਹੈ।

ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ.ਬੂਟਾ ਸਿੰਘ ਸਿੱਧੂ ਅਤੇ ਰਜਿਸਟਰਾਰ ਡਾ. ਗੁਰਿੰਦਰਪਾਲ ਸਿੰਘ ਬਰਾੜ ਨੇ ਵਿਭਾਗ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਉਪਰੋਕਤ ਵਿਦਿਆਰਥੀਆਂ ਦੀ ਪ੍ਰਾਪਤੀ ਹੋਰਨਾਂ ਨੂੰ ਆਪਣੇ ਕੈਰੀਅਰ ਵਿਚ ਬਿਹਤਰ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗੀ।

ਵਿਭਾਗ ਦੇ ਸੀਨੀਅਰ ਫੈਕਲਟੀ ਮੈਂਬਰ ਪ੍ਰੋ.ਆਸ਼ੀਸ਼ ਬਾਲਦੀ, ਡਾ.ਉੱਤਮ ਕੁਮਾਰ ਮੰਡਲ ਅਤੇ ਡਾ.ਅਮਿਤ ਭਾਟੀਆ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

Share This Article
Leave a Comment