ਨਿਊਜ਼ ਡੈਸਕ: ਪੂਰੇ ਦੇਸ਼ ਵਿੱਚ ਕਿਸਾਨ ਆਰਡੀਨੈਂਸਾਂ ਦਾ ਵਿਰੋਧ ਲਗਾਤਾਰ ਜਾਰੀ ਹੈ, ਉਧਰ ਅੱਜ ਸੰਸਦ ਦਾ ਮਾਨਸੂਨ ਸੈਸ਼ਨ ਵੀ ਸ਼ੁਰੂ ਹੋ ਗਿਆ ਹੈ। ਪੰਜਾਬ ਸਮੇਤ ਦਿੱਲੀ ‘ਚ ਕਿਸਾਨਾਂ ਨੇ ਇਨ੍ਹਾਂ ਆਰਡੀਨੈਂਸਾਂ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਵਿੱਚ ਹਰ ਜ਼ਿਲ੍ਹੇ ਅੰਦਰ ਕਿਸਾਨ ਸੜਕਾਂ ਤੇ ਨਿੱਤਰੇ ਹੋਏ ਹਨ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਤਿੰਨਾਂ ਆਰਡੀਨੈਂਸਾਂ ਦੇ ਖਿਲਾਫ ਗੁਰਦਾਸਪੁਰ ਵਿੱਚ ਹਰਗੋਬਿੰਦਪੁਰਾ-ਹੁਸ਼ਿਆਰਪੁਰ ਬਿਆਸ ਪੁੱਲ ਤੇ ਚੱਕਾ ਜਾਮ ਕੀਤਾ ਗਿਆ ਇੱਥੇ ਵੀ ਕਿਸਾਨਾਂ ‘ਚ ਕੇਂਦਰ ਸਰਕਾਰ ਖਿਲਾਫ ਕਾਫੀ ਰੋਸ ਦੇਖਣ ਨੂੰ ਮਿਲਿਆ ਕਿਸਾਨ ਲਗਾਤਾਰ ਧਰਨਾ ਦੇ ਰਹੇ ਹਨ।
ਉਧਰ ਬਰਨਾਲਾ ਵਿੱਚ ਕੇਂਦਰ ਸਰਕਾਰ ਦੇ ਇਨ੍ਹਾਂ ਆਰਡੀਨੈਂਸਾਂ ਖਿਲਾਫ ਅਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਵੱਡੀ ਲਲਕਾਰ ਰੈਲੀ ਕੱਢੀ ਦਾ ਫੈਸਲਾ ਕੀਤਾ ਗਿਆ। ਦੇਸ਼ ਪੱਧਰ ਦੀ ਕੁੱਲ ਹਿੰਦ ਕਿਸਾਨ ਸਭਾ ਅਤੇ 240 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਅਤੇ ਹੋਰ ਦਸ ਕਿਸਾਨ ਜਥੇਬੰਦੀਆਂ ਵੱਲੋਂ ਇਹ ਰੋਸ ਰੈਲੀ ਕੱਢੀ ਗਈ।