ਜ਼ਹਿਰੀਲੀ ਸ਼ਰਾਬ ਨੇ ਲਈ ਤਿੰਨ ਲੋਕਾਂ ਦੀ ਮੌਤ , ਜਾਣੋ ਪੂਰਾ ਮਾਮਲਾ

navdeep kaur
2 Min Read

ਸੰਗਰੂਰ : ਕੋਈ ਸਮਾਂ ਸੀ ਜਦੋ ਪੰਜਾਬ ਨੂੰ ਪੰਜ ਦਰਿਆਵਾਂ ਦੀ ਧਰਤੀ ਕਿਹਾ ਜਾਂਦਾ ਸੀ। ਪਰ ਹੁਣ ਪੰਜਾਬ ਵਿੱਚ ਛੇਵਾਂ ਦਰਿਆ ਨਸ਼ਿਆਂ ਦਾ ਵਹਿਣ ਲੱਗ ਪਿਆ ਹੈ। ਜਿਸ ਨਸ਼ੇ ਦਾ ਆਦੀ ਪੰਜਾਬ ਦਾ 90 ਪ੍ਰਤੀਸ਼ਤ ਨੌਜਵਾਨ ਹੋ ਰਿਹਾ ਹੈ। ਅਜਿਹੀ ਹੀ ਇਕ ਘਟਨਾ ਦਾ ਮਸਲਾ ਸਾਹਮਣੇ ਆਇਆ ਹੈ ਜਿਸ ਵਿੱਚ ਸ਼ਰਾਬ ਪੀਣ ਨਾਲ ਪੁਲਿਸ ਥਾਣਾ ਚੀਮਾਂ ਅਧੀਨ ਆਉਂਦੇ ਸੁਨਾਮ ਨੇੜਲੇ ਪਿੰਡ ਨਮੋਲ ਵਿਖੇ ਸਪਿਰਟ ਪੀਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਮ੍ਰਿਤਕ ਕਥਿਤ ਤੌਰ ‘ਤੇ ਸ਼ਰਾਬ ਪੀਣ ਦੇ ਆਦੀ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੀਮਾਂ ਮੰਡੀ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪਿੰਡ ਨਮੋਲ ਦੇ ਦਲਿਤ ਭਾਈਚਾਰੇ ਨਾਲ ਸਬੰਧਿਤ ਮਜ਼ਦੂਰੀ ਦਾ ਕੰਮ ਕਰਨ ਵਾਲੇ ਚਮਕੌਰ ਸਿੰਘ (50) ਪੁੱਤਰ ਦਰਸ਼ਨ ਸਿੰਘ, ਗੁਰਮੇਲ ਸਿੰਘ (50) ਪੁੱਤਰ ਹਰੀ ਸਿੰਘ ਅਤੇ ਗੁਰਤੇਜ ਸਿੰਘ (50) ਪੁੱਤਰ ਹਰਨੇਕ ਸਿੰਘ ਸੱਤ ਅਪ੍ਰੈਲ ਦੀ ਰਾਤ ਨੂੰ ਸਪਰਿਟ ਪੀ ਕੇ ਸੌਂ ਗਏ, ਜੋ ਅੱਜ ਸਵੇਰੇ ਉੱਠ ਹੀ ਨਹੀਂ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੜਤਾਲ ਉਪਰੰਤ ਜੋ ਵੀ ਗੱਲ ਸਾਹਮਣੇ ਆਵੇਗੀ ਉਸ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਉਕਤ ਤਿੰਨੋ ਵਿਅਕਤੀ ਮਜ਼ਦੂਰੀ ਕਰਦੇ ਸਨ। ਜੋ ਹਰ ਰੋਜ ਸ਼ਰਾਬ ਦਾ ਸੇਵਨ ਕਰਦੇ ਸਨ। ਰੋਜ਼ਾਨਾ ਦੀ
ਤਰ੍ਹਾਂ ਅੱਜ ਵੀ ਸ਼ਰਾਬ ਪੀਣ ਗਏ ਸਨ ਤੇ ਅਚਾਨਕ ਇਹ ਦੁਖਦਾਈ ਘਟਨਾ ਦਾ ਸ਼ਿਕਾਰ ਹੋਣਾ ਪਿਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment