ਅਮਰੀਕਾ ‘ਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ‘ਚ ਤਿੰਨ ਲੋਕਾਂ ਦੀ ਮੌਤ

Rajneet Kaur
2 Min Read

ਨਿਊਜ਼ ਡੈਸਕ:ਅਮਰੀਕਾ ਦੇ ਡੱਲਾਸ ਅਤੇ ਕੈਲੀਫੋਰਨੀਆ ‘ਚ ਦੋ ਵੱਖ-ਵੱਖ ਗੋਲੀਬਾਰੀ ‘ਚ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਸਾਝੀਂ ਕੀਤੀ ਹੈ। ਸ਼ਨੀਵਾਰ ਨੂੰ ਡਲਾਸ ਦੇ ਇਕ ਹਸਪਤਾਲ ‘ਚ ਗੋਲੀਬਾਰੀ ‘ਚ ਇਸ ਦੇ ਦੋ ਕਰਮਚਾਰੀਆਂ ਦੀ ਮੌਤ ਹੋ ਗਈ, ਜਦੋਂ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਵਿਚ ਇਕ ਸ਼ੱਕੀ ਬੰਦੂਕਧਾਰੀ ਜ਼ਖਮੀ ਹੋ ਗਿਆ।

ਗੋਲੀਬਾਰੀ ਸ਼ਨੀਵਾਰ ਸਵੇਰੇ 11 ਵਜੇ ਦੇ ਕਰੀਬ ਮੈਥੋਡਿਸਟ ਹੈਲਥ ਸਿਸਟਮ ਹਸਪਤਾਲ ਦੇ ਅੰਦਰ ਕੀਤੀ ਗਈ। ਹਸਪਤਾਲ ਦੇ ਬੁਲਾਰੇ ਰਿਆਨ ਓਵਨਸ ਨੇ ਇਹ ਜਾਣਕਾਰੀ ਦਿੱਤੀ। ਓਵੇਨਸ ਨੇ ਇੱਕ ਬਿਆਨ ਵਿੱਚ ਕਿਹਾ, “ਮੈਥੋਡਿਸਟ ਹੈਲਥ ਸਿਸਟਮ ਦੇ ਇੱਕ ਪੁਲਿਸ ਅਧਿਕਾਰੀ ਨੇ ਘਟਨਾ ਸਥਾਨ ‘ਤੇ ਸ਼ੱਕੀ ਦਾ ਸਾਹਮਣਾ ਕਰਦੇ ਹੋਏ ਗੋਲੀ ਚਲਾ ਦਿੱਤੀ। ਜਿਸ ਨਾਲ ਸ਼ੱਕੀ ਜ਼ਖਮੀ ਹੋ ਗਿਆ

ਗੋਲੀਬਾਰੀ ਦੀ ਦੂਜੀ ਘਟਨਾ ਕੈਲੀਫੋਰਨੀਆ ਦੇ ਇੱਕ ਹਾਈ ਸਕੂਲ ਵਿੱਚ ਵਾਪਰੀ ਹੈ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਜਾਂਚਕਰਤਾਵਾਂ ਦਾ ਮੰਨਣਾ ਹੈ ਕਿ ਸ਼ੁੱਕਰਵਾਰ ਰਾਤ ਨੂੰ ਗ੍ਰਾਂਟ ਯੂਨੀਅਨ ਹਾਈ ਸਕੂਲ ‘ਚ ਫੁੱਟਬਾਲ ਮੈਚ ਖਤਮ ਹੋਣ ਤੋਂ ਬਾਅਦ ਲਗਭਗ 20 ਲੋਕਾਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਗੋਲੀਬਾਰੀ ਹੋਈ। ਅਧਿਕਾਰੀਆਂ ਨੂੰ ਸਕੂਲ ਦੀ ਪਾਰਕਿੰਗ ਵਿੱਚ ਇੱਕ ਬੰਦੂਕ ਅਤੇ ਟੁੱਟੇ ਹੋਏ ਸ਼ੀਸ਼ੇ ਮਿਲੇ ਹਨ।

ਪੁਲਿਸ ਨੇ ਦੱਸਿਆ ਕਿ ਗੋਲੀ ਲੱਗਣ ਵਾਲੇ ਨੌਜਵਾਨ ਦੀ ਉਮਰ ਕਰੀਬ 20 ਸਾਲ ਸੀ ਜਿਸ ਨੂੰ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਪਰ ਬਾਅਦ ‘ਚ ਉਸ ਦੀ ਮੌਤ ਹੋ ਗਈ।

- Advertisement -
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment