ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਵਿੱਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ,1 ਜ਼ਖਮੀ

Global Team
2 Min Read

ਨਿਊਜ਼ ਡੈਸਕ: ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ ਸੂਬੇ ਦੇ ਇੱਕ ਕਸਬੇ ਵਿੱਚ ਗੋਲੀਬਾਰੀ ਵਿੱਚ ਤਿੰਨ ਲੋਕਾਂ ਦੀ ਮੌਤ ਅਤੇ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਗੋਲੀਬਾਰੀ ਦੀ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਪੁਲਿਸ ਨੇ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ, ਐਮਰਜੈਂਸੀ ਸੇਵਾਵਾਂ ਨੂੰ ਕਾਰਜੇਲੀਗੋ ਝੀਲ ‘ਤੇ ਬੁਲਾਇਆ ਗਿਆ। ਇਸ ਸ਼ਹਿਰ ਦੀ ਆਬਾਦੀ ਲਗਭਗ 1,500 ਹੈ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਔਰਤਾਂ ਅਤੇ ਇੱਕ ਆਦਮੀ ਸ਼ਾਮਿਲ ਹੈ। ਇੱਕ ਹੋਰ ਆਦਮੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

ਪੁਲਿਸ ਨੇ ਇਸ ਗੱਲ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਕਿ ਕੀ ਗੋਲੀਬਾਰੀ ਕਰਨ ਵਾਲਾ ਇੱਕਲਾ ਵਿਅਕਤੀ ਸੀ ਜਾਂ ਕੋਈ ਹੋਰ ਇਸ ਵਿੱਚ ਸ਼ਾਮਿਲ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਗੋਲੀਬਾਰੀ ਕਰਨ ਵਾਲਾ ਜਾਂ ਹਮਲਾਵਰ ਅਜੇ ਵੀ ਫਰਾਰ ਹੋਣ ਦੀ ਸੰਭਾਵਨਾ ਹੈ। ਪੁਲਿਸ ਨੇ ਲੋਕਾਂ ਨੂੰ ਇਲਾਕੇ ਤੋਂ ਦੂਰ ਰਹਿਣ ਅਤੇ ਸਥਾਨਿਕ ਨਿਵਾਸੀਆਂ ਨੂੰ ਘਰ ਦੇ ਅੰਦਰ ਰਹਿਣ ਦੀ ਅਪੀਲ ਕੀਤੀ ਹੈ।

ਸਥਾਨਿਕ ਨਿਵਾਸੀ ਮਨੀਸ਼ਾ, ਜੋ ਆਪਣਾ ਉਪਨਾਮ ਨਹੀਂ ਦੱਸਣਾ ਚਾਹੁੰਦੀ ਸੀ ਨੇ  ਦੱਸਿਆ ਕਿ ਪੂਰੇ ਸ਼ਹਿਰ ਵਿੱਚ ਪੁਲਿਸ ਦੀਆਂ ਕਾਰਾਂ ਅਤੇ ਐਂਬੂਲੈਂਸਾਂ ਸਨ।ਸਥਾਨਿਕ ਰਾਜ ਸੰਸਦ ਮੈਂਬਰ ਰਾਏ ਬਟਲਰ ਨੇ ਗੋਲੀਬਾਰੀ ਨੂੰ ਸ਼ਹਿਰ ਲਈ “ਦੁਖਦਾਈ ਖ਼ਬਰ” ਦੱਸਿਆ, ਜੋ ਕਿ ਸਿਡਨੀ ਤੋਂ 600 ਕਿਲੋਮੀਟਰ (370 ਮੀਲ) ਪੱਛਮ ਵਿੱਚ ਹੈ। ਬਟਲਰ ਨੇ ਆਸਟ੍ਰੇਲੀਅਨ ਬ੍ਰੌਡਕਾਸਟਿੰਗ ਕਾਰਪੋਰੇਸ਼ਨ ਨੇ ਕਿਹਾ ਇਹ ਇੱਕ ਭਿਆਨਕ ਸਥਿਤੀ ਹੈ, ਅਤੇ ਇਹ ਅਜੇ ਵੀ ਜਾਰੀ ਹੈ, ਇਸ ਲਈ ਸਾਡੇ ਕੋਲ ਜ਼ਿਆਦਾ ਜਾਣਕਾਰੀ ਨਹੀਂ ਹੈ। ਮੇਰੀਆਂ ਭਾਵਨਾਵਾਂ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment