ਮੁਕੇਰੀਆਂ: ਮੁਕੇਰੀਆਂ ’ਚ ਬੁੱਧਵਾਰ ਸਵੇਰੇ ਪਿੰਡ ਈਮਾ ਮਾਂਗਟ ਨੇੜੇ ਪੰਜਾਬ ਪੁਲਿਸ ਦੀ ਬੱਸ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਿਸ ਵਿੱਚ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ ਹੈ। ਜਦਕਿ ਇਸ ਭਿਆਨਕ ਹਾਦਸੇ ’ਚ ਕਈ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਮ੍ਰਿਤਕ ਮੁਲਾਜ਼ਮਾਂ ਲਈ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਦੱਸਿਆ ਹੈ ਕਿ ‘‘ਅੱਜ ਮੁਕੇਰੀਆਂ ਵਿਖੇ ਹੋਏ ਸੜਕੀ ਹਾਦਸੇ ‘ਚ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਜਾਣ ਚੱਲੀ ਗਈ..ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ… ਪੰਜਾਬ ਪੁਲਿਸ ਸਾਡਾ ਮਾਣ ਹੈ ਤੇ ਸਾਡੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ ਹਮੇਸ਼ਾ ਖੜ੍ਹੇ ਹਾਂ…
ਅੱਜ ਮੁਕੇਰੀਆਂ ਵਿਖੇ ਹੋਏ ਸੜਕੀ ਹਾਦਸੇ ‘ਚ ਸਾਡੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਜਾਣ ਚੱਲੀ ਗਈ..ਨੀਤੀ ਮੁਤਾਬਕ 1 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਪੰਜਾਬ ਸਰਕਾਰ ਵੱਲੋਂ ਅਤੇ 1 ਕਰੋੜ ਰੁਪਏ ਦੀ ਬੀਮਾ ਰਾਸ਼ੀ HDFC ਬੈਂਕ ਵੱਲੋਂ ਪਰਿਵਾਰਾਂ ਨੂੰ ਦਿੱਤੀ ਜਾਵੇਗੀ…
ਪੰਜਾਬ ਪੁਲਿਸ ਸਾਡਾ ਮਾਣ ਹੈ ਤੇ ਸਾਡੇ ਬਹਾਦਰ ਜਵਾਨਾਂ ਦੇ ਪਰਿਵਾਰਾਂ ਨਾਲ ਅਸੀਂ… pic.twitter.com/grUnt8e4m2
— Bhagwant Mann (@BhagwantMann) January 17, 2024
ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਦੀ ਬੱਸ ਜਲੰਧਰ ਦੇ ਪੀਏਪੀ ਤੋਂ ਗੁਰਦਾਸਪੁਰ ਜਾ ਰਹੀ ਸੀ। ਕਿ ਰਸਤੇ ’ਚ ਖੜੇ ਟਰਾਲੇ ਨਾਲ ਪੰਜਾਬ ਪੁਲਿਸ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ’ਚ ਮੌਕੇ ’ਤੇ ਚਾਰ ਪੁਲਿਸ ਮੁਲਾਜ਼ਮਾਂ ਦੀ ਮੌਤ ਹੋ ਗਈ। ਇਨ੍ਹਾਂ ਮ੍ਰਿਤਕਾਂ ’ਚ ਇੱਕ ਮਹਿਲਾ ਪੁਲਿਸ ਮੁਲਾਜ਼ਮ ਵੀ ਸ਼ਾਮਲ ਸੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।