ਪੰਜਾਬ ‘ਚ ਅੱਜ ਤਿੰਨ ਟੋਲ ਪਲਾਜ਼ਾ ਹੋਣਗੇ ਬੰਦ

Rajneet Kaur
1 Min Read

ਚੰਡੀਗੜ੍ਹ : ਪੰਜਾਬ ਵਿੱਚ ਅੱਜ ਰਾਤ 12 ਵਜੇ ਤੋਂ ਤਿੰਨ ਟੋਲ ਪਲਾਜ਼ਾ ਬੰਦ ਹੋਣ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ 3 ਟੋਲ ਪਲਾਜ਼ੇ ਬੰਦ ਕਰਨਗੇ। ਟੋਲ ਪਲਾਜ਼ਾ ਕੰਪਨੀ ਦੇ ਅਧਿਕਾਰੀਆਂ ਨੇ ਪੰਜਾਬ ਸਰਕਾਰ ਨਾਲ ਬੈਠਕ ਕੀਤੀ ਹੈ। ਇਨ੍ਹਾਂ ਟੋਲ ਪਲਾਜ਼ਾ ‘ਚ 2 ਹੁਸ਼ਿਆਰਪੁਰ ਜ਼ਿਲ੍ਹੇ ਅਤੇ 1 ਨਵਾਂਸ਼ਹਿਰ ‘ਚ ਹਨ। ਇਸ ਦੀ ਪੁਸ਼ਟੀ PWD ਵਿਭਾਗ ਨੇ ਕੀਤੀ।  ਪ੍ਰਾਪਤ ਜਾਣਕਾਰੀ ਅਨੁਸਾਰ ਇੰਨ੍ਹਾਂ ਟੋਲ ਪਲਾਜ਼ਾ ਦੀ ਮਿਆਦ ਪੂਰੀ ਹੋ ਚੁੱਕੀ ਹੈ।

ਨਵਾਂਸ਼ਹਿਰ ਦੇ ਮਜਾਰੀ, ਹੁਸ਼ਿਆਰਪੁਰ ਦੇ ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਵਿੱਚ ਆਉਂਦੇ ਤਿੰਨ ਟੋਲਾਂ ਅਧੀਨ ਕਰੀਬ 105 ਕਿਲੋਮੀਟਰ ਸੜਕ ਆਉਂਦੀ ਹੈ। ਜੰਮੂ-ਕਸ਼ਮੀਰ ਤੋਂ ਨਵਾਂਸ਼ਹਿਰ ਤੋਂ ਦਸੂਹਾ, ਪਠਾਨਕੋਟ ਜਾਣ ਵਾਲੇ ਲੋਕਾਂ ਨੂੰ ਹੁਣ ਜ਼ੀਰੋ ਟੋਲ ਅਦਾ ਕਰਨਾ ਪਵੇਗਾ। ਲੋਕ ਨਿਰਮਾਣ ਵਿਭਾਗ ਅਨੁਸਾਰ 15 ਫਰਵਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਇਨ੍ਹਾਂ ਟੋਲ ਪਲਾਜ਼ਾ ‘ਤੇ ਪਹੁੰਚ ਕੇ ਲੋਕਾਂ ਨੂੰ ਇਨ੍ਹਾਂ ਦੇ ਬੰਦ ਹੋਣ ਬਾਰੇ ਜਾਣਕਾਰੀ ਦੇਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment