ਥਾਇਰਾਈਡ ਦੇ ਮਰੀਜ਼ ਆਪਣੀ ਖੁਰਾਕ ‘ਚ ਇਨ੍ਹਾਂ ਚੀਜ਼ਾਂ ਨੂੰ ਜ਼ਰੂਰ ਕਰੋ ਸ਼ਾਮਿਲ

Rajneet Kaur
2 Min Read

ਨਿਊਜ਼ ਡੈਸਕ: ਆਪਣੀ ਸਿਹਤ ਨੂੰ ਹਮੇਸ਼ਾ ਚੰਗੀ ਰੱਖਣ ਲਈ ਤੁਹਾਨੂੰ ਸਿਹਤਮੰਦ ਭੋਜਨ ਖਾਣਾ ਅਤੇ ਪੀਣਾ ਚਾਹੀਦਾ ਹੈ। ਕਈ ਲੋਕਾਂ ਨੂੰ ਥਾਇਰਾਇਡ ਦੀ ਸਮੱਸਿਆ ਹੁੰਦੀ ਹੈ। ਥਾਇਰਾਇਡ ਨੂੰ ਕੰਟਰੋਲ ਕਰਨ ਲਈ ਡਾਈਟ ‘ਚ ਕੁਝ ਚੀਜ਼ਾਂ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ। ਜੇਕਰ ਤੁਹਾਡਾ ਥਾਇਰਾਈਡ ਵੀ ਬਹੁਤ ਵੱਧ ਜਾਂਦਾ ਹੈ ਤਾਂ ਤੁਹਾਨੂੰ ਕੁਝ ਚੀਜ਼ਾਂ ਦਾ ਸੇਵਨ ਕਰਨਾ ਚਾਹੀਦਾ ਹੈ।

ਥਾਇਰਾਈਡ ਦੇ ਮਰੀਜ਼ਾਂ ਨੂੰ ਆਪਣੇ ਖਾਣ-ਪੀਣ ਦੀਆਂ ਆਦਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਸਮੱਸਿਆ ਨੂੰ ਕੰਟਰੋਲ ਕਰਨ ਲਈ ਤੁਹਾਨੂੰ ਹਾਈ ਪ੍ਰੋਟੀਨ ਵਾਲੇ ਭੋਜਨ ਦਾ ਸੇਵਨ ਕਰਨਾ ਚਾਹੀਦਾ ਹੈ – ਤੁਸੀਂ ਦੁੱਧ ਪੀ ਸਕਦੇ ਹੋ।

ਸੋਇਆਬੀਨ ਸਰੀਰ ਲਈ ਬਹੁਤ ਫਾਇਦੇਮੰਦ ਹੈ। ਇਹ ਸਰੀਰ ਨੂੰ ਸਿਹਤਮੰਦ ਰੱਖਦਾ ਹੈ। ਥਾਇਰਾਇਡ ਦੇ ਰੋਗੀਆਂ ਨੂੰ ਇਸ ਨੂੰ ਆਪਣੀ ਖੁਰਾਕ ‘ਚ ਸ਼ਾਮਿਲ ਕਰਨਾ ਚਾਹੀਦਾ ਹੈ।

ਆਂਵਲਾ ਸਰੀਰ ਅਤੇ ਵਾਲਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਵਿਟਾਮਿਨ ਸੀ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੇ ਥਾਇਰਾਇਡ ਨੂੰ ਕੰਟਰੋਲ ਕਰਦਾ ਹੈ।

- Advertisement -

ਲੋਕ ਕੱਚਾ ਨਾਰੀਅਲ ਖਾਣਾ ਪਸੰਦ ਕਰਦੇ ਹਨ ਥਾਇਰਾਈਡ ਦੇ ਮਰੀਜ਼ਾਂ ਨੂੰ ਇਹ ਚੀਜ਼ ਜ਼ਰੂਰ ਖਾਣੀ ਚਾਹੀਦੀ ਹੈ। ਇਸ ਨਾਲ ਥਾਇਰਾਇਡ ਵੀ ਕੰਟਰੋਲ ‘ਚ ਰਹਿੰਦਾ ਹੈ।

ਹਰੀਆਂ ਪੱਤੇਦਾਰ ਸਬਜ਼ੀਆਂ ਸਿਹਤ ਨੂੰ ਫਿੱਟ ਰੱਖਣ ਲਈ ਬਹੁਤ ਫਾਇਦੇਮੰਦ ਹੁੰਦੀਆਂ ਹਨ। ਤੁਹਾਨੂੰ ਰੋਜ਼ਾਨਾ ਸਵੇਰੇ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment