ਟਿਕੈਤ ਦਾ ਐਲਾਨ, ਮਹਾਪੰਚਾਇਤਾਂ ਲਈ ਅਗਲਾ ਟਾਰਗੇਟ ਰਾਜਸਥਾਨ, ਮਹਾਰਾਸ਼ਟਰ, ਤਾਮਿਲਨਾਡੂ

TeamGlobalPunjab
2 Min Read

ਹਰਿਆਣਾ : ਖੇਤੀ ਕਾਨੂੰਨ ਦੇ ਖ਼ਿਲਾਫ਼ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕਿਸਾਨ ਮਹਾਪੰਚਾਇਤ ਬੁਲਾਈ ਗਈ ਸੀ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਦੇ ਲੀਡਰ ਰਾਕੇਸ਼ ਟਿਕੈਤ ਵੀ ਪਹੁੰਚੇ ਸਨ। ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਅੰਦੋਲਨ ਨੂੰ ਕਹਿ ਰਹੀ ਹੈ ਕਿ ਇਹ ਸਿਰਫ ਪੰਜਾਬ, ਹਰਿਆਣਾ ਦਾ ਹੀ ਧਰਨਾ ਪ੍ਰਦਰਸ਼ਨ ਹੈ। ਅਸੀਂ ਕੇਂਦਰ ਸਰਕਾਰ ਦੇ ਇਸ ਬਿਆਨ ਦੀ ਨਿਖੇਧੀ ਕਰਦੇ ਹਾਂ ਅਤੇ ਹੁਣ ਮੋਦੀ ਸਰਕਾਰ ਨੂੰ ਇਹ ਦਿਖਾਵਾਂਗੇ ਕਿ ਕਿਸਾਨਾਂ ਦਾ ਅੰਦੋਲਨ ਪੂਰੇ ਦੇਸ਼ ਵਿਚ ਫੈਲ ਚੁੱਕਿਆ ਹੈ। ਰਾਕੇਸ਼ ਟਿਕੈਤ ਨੇ ਮੰਚ ਤੋਂ ਐਲਾਨ ਕੀਤਾ ਕਿ ਅੰਦੋਲਨ ਹੁਣ ਪੂਰੇ ਦੇਸ਼ ਵਿੱਚ ਪਹੁੰਚਾਇਆ ਜਾਵੇਗਾ। ਜਿਵੇਂ ਹਰਿਆਣਾ ਦੇ ਵਿੱਚ ਮਹਾਪੰਚਾਇਤਾਂ ਬੁਲਾਈਆਂ ਜਾ ਰਹੀਆਂ ਹਨ, ਹੁਣ ਅਗਲਾ ਟਾਰਗੇਟ ਰਾਜਸਥਾਨ, ਮਹਾਰਾਸ਼ਟਰ, ਤਾਮਿਲਨਾਡੂ ਹੋਵੇਗਾ। ਇੱਥੇ ਵੀ ਮਹਾਪੰਚਾਇਤਾਂ ਬੁਲਾਈਆਂ ਜਾਣਗੀਆਂ ਅਤੇ ਕੇਂਦਰ ਸਰਕਾਰ ਖਿਲਾਫ ਇਨ੍ਹਾਂ ਸੂਬਿਆਂ ਚੋਂ ਵੀ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਨੂੰ ਭੇਜੇ ਜਾਣਗੇ। ਹੌਲੀ ਹੌਲੀ ਮਹਾਪੰਚਾਇਤਾਂ ਨੂੰ ਪੂਰੇ ਦੇਸ਼ ਦੇ ਸੂਬਿਆਂ ‘ਚ ਪਹੁੰਚਾਇਆ ਜਾਵੇਗਾ।

ਇਸ ਦੌਰਾਨ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ ਦਾ ਅਗਲਾ ਟਾਰਗੇਟ 40 ਲੱਖ ਟਰੈਕਟਰ ਇਕੱਠਾ ਕਰਨਾ ਹੈ। ਇਸ ਲਈ ਜਿਹੜਾ ਵੀ ਕਿਸਾਨ ਮਹਾਪੰਚਾਇਤ ਵਿਚ ਜਾਂਦਾ ਹੈ ਉਹ ਆਪਣੇ ਪਿੰਡਾਂ ਦੇ ਕਿਸਾਨ ਲੀਡਰਾਂ ਨੂੰ ਅੰਦੋਲਨ ਵਿਚ ਸ਼ਾਮਲ ਹੋਣ ਲਈ ਆਪਣਾ ਨਾਮ ਲਿਖਵਾਉਣ। ਰਾਕੇਸ਼ ਟਿਕੈਤ ਨੇ ਦਾਅਵਾ ਕੀਤਾ ਕਿ ਅੰਦੋਲਨ ਹੋਰ ਮਜ਼ਬੂਤ ਹੋ ਰਿਹਾ ਹੈ ਤਾਮਿਲਨਾਡੂ, ਆਂਧਰਾ ਪ੍ਰਦੇਸ਼, ਸਿੱਕਮ ਦੇ ਲੋਕ ਵੀ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਅੰਦੋਲਨ ਹੁਣ ਇੱਕ ਸਿਸਟਮ ਦੇ ਨਾਲ ਚਲਾਇਆ ਜਾਵੇਗਾ।

Share This Article
Leave a Comment