ਟਿਕਟਾਕ ਨੂੰ ਖਰੀਦੇਗੀ ਅਮਰੀਕੀ ਸਾਫਟਵੇਅਰ ਕੰਪਨੀ ਓਰੇਕਲ, ਰਾਸ਼ਟਰਪਤੀ ਟਰੰਪ ਨੇ ਦਿੱਤੀ ਮਨਜ਼ੂਰੀ

TeamGlobalPunjab
1 Min Read

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਅਮਰੀਕੀ ਸਾਫਟਵੇਅਰ ਕੰਪਨੀ ਓਰੇਕਲ ਨੂੰ ਚੀਨ ਦੀ ਵੀਡੀਓ ਸ਼ੇਅਰਿੰਗ ਐਪ ਕੰਪਨੀ ਬਾਈਟਡਾਂਸ ਨੂੰ ਖਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ। ਟਰੰਪ ਨੇ ਐਤਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਵਾਲਮਾਰਟ ਵੀ ਇਸ ਸਮਝੌਤੇ ਵਿਚ ਹਿੱਸਾ ਲਵੇਗਾ। ਉਹ ਟੈਕਸਾਸ ਸੂਬੇ ਵਿਚ ਕਈ ਕੰਪਨੀਆਂ ਦੇ ਨਿਰਮਾਣ ਨੂੰ ਦੇਖੇਗਾ।

ਉਨ੍ਹਾਂ ਕਿਹਾ ਕਿ ਅਮਰੀਕਾ ਟਿਕਟਾਕ ਦਾ ਸੰਚਾਲਨ ਕਰੇਗਾ। ਉਨ੍ਹਾਂ ਨਾਲ ਹੀ ਇਹ ਵੀ ਕਿਹਾ ਕਿ ਇਸ ਸਮਝੌਤੇ ਵਿਚ ਇਕ ਸਿੱਖਿਆ ਪ੍ਰੋਗਰਾਮ ਲਈ 5 ਅਰਬ ਡਾਲਰ ਦਾ ਦਾਨ ਸ਼ਾਮਲ ਹੋਵੇਗਾ। ਦੱਸ ਦਈਏ ਕਿ ਬੀਤੇ ਸ਼ੁੱਕਰਵਾਰ ਚੀਨ ਦੀ ਵੀਡੀਓ ਸ਼ੇਅਰਿੰਗ ਐਪ ਕੰਪਨੀ ਬਾਈਟਡਾਂਸ ਨੇ ਕੋਲੰਬੀਆ ਦੀ ਜ਼ਿਲ੍ਹਾ ਅਦਾਲਤ ‘ਚ ਅਮਰੀਕਾ ‘ਚ ਟਿਕਟਾਕ ‘ਤੇ ਪਾਬੰਦੀ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਦੇ ਖਿਲਾਫ ਮੁਕੱਦਮਾ ਦਰਜ ਕਰਵਾਇਆ ਸੀ।

ਜ਼ਿਕਰਯੋਗ ਹੈ ਕਿ ਕੁਝ ਹਫ਼ਤੇ ਪਹਿਲਾਂ ਰਾਸ਼ਟਰਪਤੀ ਟਰੰਪ ਨੇ ਦਾਅਵਾ ਕੀਤਾ ਸੀ ਕਿ ਟਿਕਟਾਕ ਚੀਨ ਲਈ ਅਮਰੀਕੀ ਉਪਭੋਗਤਾਵਾਂ ਦਾ ਡਾਟਾ ਇਕੱਠਾ ਕਰ ਰਿਹਾ ਹੈ ਜੋ ਦੇਸ਼ ਦੀ ਸੁਰੱਖਿਆ ਲਈ ਬਹੁਤ ਖਤਰਕਨਾਕ ਹੈ। ਰਾਸ਼ਟਰਪਤੀ ਟਰੰਪ ਨੇ 15 ਸਤੰਬਰ ਤੱਕ ਟਿੱਕਟਾਕ ਅਤੇ ਵੀਚੈਟ ‘ਤੇ ਪਾਬੰਦੀ ਲਗਾਉਣ ਵਾਲੇ ਇਕ ਸਰਕਾਰੀ ਆਦੇਸ਼’ ਤੇ ਦਸਤਖਤ ਕੀਤੇ ਸਨ। ਇਸ ਦੇ ਨਾਲ ਹੀ ਬੀਤੇ ਸ਼ੁੱਕਰਵਾਰ ਨੂੰ ਟਰੰਪ ਪ੍ਰਸ਼ਾਸਨ ਨੇ ਇਸ ਐਪ ਨੂੰ ਡਾਊਨਲੋਡ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ।

Share this Article
Leave a comment