ਪੰਜਾਬ ਦੇ ਸਕੂਲਾਂ ਦਾ ਮੁੜ ਬਦਲਿਆ ਸਮਾਂ

Global Team
2 Min Read

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਰਾਜ ਭਰ ਦੇ ਸਕੂਲਾਂ ਦੇ ਸਮੇਂ ਸਬੰਧੀ ਇੱਕ ਅਹਿਮ ਅਪਡੇਟ ਜਾਰੀ ਕੀਤੀ ਹੈ।  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਰਾਜ ਭਰ ਦੇ ਸਮੂਹ ਸਰਕਾਰੀ ਸਕੂਲ 22 ਜਨਵਰੀ 2026 ਤੋਂ ਮੁੜ ਆਮ ਸਮੇਂ ਅਨੁਸਾਰ ਲੱਗਣਗੇ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਦੌਰਾਨ ਰਾਜ ਵਿੱਚ ਪੈ ਰਹੀ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲਾਂ ਦੇ ਸਮੇਂ ਵਿੱਚ ਅਸਥਾਈ ਤੌਰ ’ਤੇ ਤਬਦੀਲੀ ਕੀਤੀ ਗਈ ਸੀ।

ਸਕੂਲ ਸਿੱਖਿਆ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਪੱਤਰ ਅਨੁਸਾਰ ਸਕੂਲਾਂ ਦਾ ਸਮਾਂ 21 ਜਨਵਰੀ 2026 ਤੱਕ ਅਸਥਾਈ ਤੌਰ ‘ਤੇ ਬਦਲਿਆ ਗਿਆ ਸੀ। ਹੁਣ ਇਹ ਵਿਵਸਥਾ ਖਤਮ ਹੋਣ ਉਪਰੰਤ ਕੱਲ੍ਹ ਤੋਂ ਸਾਰੇ ਸਕੂਲ ਆਪਣੇ ਨਿਰਧਾਰਿਤ ਆਮ ਸਮੇਂ ਅਨੁਸਾਰ ਖੁੱਲ੍ਹਣਗੇ।

ਵਿਭਾਗੀ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲੱਗਣਗੇ, ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਨਿਰਧਾਰਿਤਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment