ਪੰਜਾਬ ਵਿੱਚ ਬਦਲਿਆ ਸਰਕਾਰੀ ਦਫ਼ਤਰਾਂ ਦਾ ਸਮਾਂ :ਮੁੱਖ ਮੰਤਰੀ ਮਾਨ

navdeep kaur
2 Min Read

ਪੰਜਾਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਅੱਜ ਵੱਡਾ ਫੈਸਲਾ ਲਿਆ ਹੈ। ਮੁੱਖ ਮਾਨ ਮੰਤਰੀ ਦੇ ਫੈਸਲੇ ਤੋਂ ਬਾਅਦ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪੰਜਾਬ ਵਿਚਲੇ ਸਾਰੇ ਸਰਕਾਰੀ ਦਫਤਰ ਸਵੇਰੇ 7.30 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁਲਣਗੇ। ਇਹ ਹੁਕਮ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਮੈਂ ਖੁਦ ਸਵੇਰੇ 7.30 ਵਜੇ ਦਫਤਰ ਆਵਾਂਗਾ।
ਦੱਸ ਦਈਏ ਕਿ ਇਹ ਫੈਸਲਾ ਬਿਜਲੀ ਦੀ ਖਪਤ ਕਰਕੇ ਲਿਆ ਗਿਆ ਹੈ। ਹੁਣ ਸਵੇਰੇ ਸਾਢੇ 7 ਵਜੇ ਤੋਂ 2 ਵਜੇ ਤੱਕ ਸਰਕਾਰੀ ਦਫਤਰ ਖੁੱਲ੍ਹਣਗੇ। ਇਹ ਫੈਸਲਾ 2 ਮਈ ਤੋਂ 15 ਜੁਲਾਈ ਤੱਕ ਲਾਗੂ ਰਹੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ‘ਚ ਪਹਿਲੀ ਵਾਰ ਕੋਈ ਸੂਬਾ ਇਹ ਤਜ਼ਰਬਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇ ਫਾਰਮੂਲੇ ਨਾਲ ਪੀਕ ਸੀਜ਼ਨ ‘ਚ ਬਿਜਲੀ ਦੀ ਬਚਤ ਹੋਵੇਗੀ । ਉਨ੍ਹਾਂ ਕਿਹਾ ਪੀਐਸਪੀਸੀਐਲ ਦਾ ਪੀਕ ਲੋਡ ਦੁਪਹਿਰ 1.30 ਤੱਕ ਰਹਿੰਦਾ ਹੈ। ਪੀਕ ਲੋਡ ਤੋਂ 300 ਤੋਂ 350 ਤੱਕ ਮੈਗਾਵਾਟ ਤੱਕ ਲੋਡ ਘੱਟ ਹੋਵੇਗਾ। ਮੁੱਖ ਮੰਤਰੀ ਮਾਨ ਨੇ ਇਹ ਫਾਰਮੂਲਾ ਵਿਦੇਸ਼ਾਂ ਵਿੱਚ ਵੀ ਅਪਣਾਇਆ ਹੈ। ਉਨ੍ਹਾਂ ਕਿਹਾ ਕਿ ਇਹ ਫੈਸਲਾ ਲੈਣ ਤੋਂ ਪਹਿਲਾਂ ਕਰਮਚਾਰੀਆਂ ਤੋਂ ਵੀ ਰਾਇ ਲਈ ਗਈ ਸੀ। ਮੌਸਮ ਵਿੱਚ ਵੀ ਤਬਦੀਲੀ ਹੋਣ ਕਾਰਨ ਪੰਜਾਬ ਦੇ ਦਫ਼ਤਰਾਂ ਦਾ ਸਮਾਂ ਬਦਲਿਆ ਗਿਆ ਹੈ।

 

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment