ਦੇਹਰਾਦੂਨ: ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਉਨ੍ਹਾਂ ਖ਼ੁਦ ਟਵੀਟ ਕਰ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ।
ਤੀਰਥ ਰਾਵਤ ਨੇ ਟਵੀਟ ਕਰ ਕੇ ਲਿਖਿਆ, ‘ਮੇਰੀ ਕੋਰੋਨਾ ਟੈਸਟ ਰਿਪੋਰਟ ਪਾਜ਼ਿਟਿਵ ਆਈ ਹੈ। ਮੈਂ ਠੀਕ ਹਾਂ ਤੇ ਮੈਨੂੰ ਕੋਈ ਪਰੇਸ਼ਾਨੀ ਨਹੀਂ ਹੈ। ਡਾਕਟਰਾਂ ਦੀ ਨਿਗਰਾਨੀ ‘ਚ ਮੈਂ ਖ਼ੁਦ ਨੂੰ ਆਈਸੇਲੋਟ ਕਰ ਲਿਆ ਹੈ। ਜਿਹੜੇ ਵੀ ਲੋਕ ਬੀਤੇ ਦਿਨੀਂ ਮੇਰੇ ਸੰਪਰਕ ਵਿਚ ਆਏ ਸਨ, ਕਿਰਪਾ ਕਰ ਕੇ ਸਾਵਧਾਨੀ ਵਰਤੋ ਤੇ ਆਪਣੀ ਜਾਂਚ ਕਰਵਾਓ।’
मेरी कोरोना टेस्ट रिपोर्ट पॉजिटिव आई है। मैं ठीक हूँ और मुझे कोई परेशानी नहीं है । डॉक्टर्स की निगरानी में मैंने स्वयं को आइसोलेट कर लिया है ।आप में से जो भी लोग गत कुछ दिनों में मेरे निकट संपर्क में आयें हैं, कृपया सावधानी बरतें और अपनी जाँच करवाएं।
— Tirath Singh Rawat (@TIRATHSRAWAT) March 22, 2021
ਰਾਵਤ ਚਾਰ ਦਿਨਾ ਦੌਰੇ ‘ਤੇ ਦਿੱਲੀ ਆਏ ਹੋਏ ਹਨ ਤੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਸਣੇ ਕਈ ਕੈਬਨਿਟ ਮੰਤਰੀਆਂ ਨਾਲ ਮੁਲਾਕਾਤ ਕਰਨ ਵਾਲੇ ਸਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਤੀਰਥ ਸਿੰਘ ਰਾਵਤ ਨੇ ਰਾਸ਼ਟਰੀ ਰਾਜਧਾਨੀ ‘ਚ ਭਾਜਪਾ ਪ੍ਰਧਾਨ ਜੇਪੀ ਨੱਢਾ ਦੀ ਰਿਹਾਇਸ਼ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।