ਨਗਰ ਕੌਂਸਲਾਂ ‘ਚੋਂ ਭ੍ਰਿਸ਼ਟਾਚਾਰ ਖਤਮ ਕਰਨ ਲਈ ‘ਆਪ’ ਦੇ ਉਮੀਦਵਾਰਾਂ ਨੂੰ ਜਿਤਾਉਣ ਲੋਕ: ਮੀਤ ਹੇਅਰ

TeamGlobalPunjab
2 Min Read

ਫਤਿਹਗੜ੍ਹ ਸਾਹਿਬ: ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਨਗਰ ਕੌਂਸਲ ਖੰਨਾ, ਮਲੇਰਕੋਟਲਾ ਅਤੇ ਫਤਿਹਗੜ੍ਹ ਸਾਹਿਬ ਦੀਆਂ ਚੋਣਾਂ ਲਈ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਰੈਲੀਆਂ ਕਰਕੇ ਚੋਣ ਪ੍ਰਚਾਰ ਕੀਤਾ। ਇਨ੍ਹਾਂ ਰੈਲੀਆਂ ਵਿੱਚ ਵੱਡੀ ਗਿਣਤੀ ਸਥਾਨਕ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਮੀਤ ਹੇਅਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਥਾਨਕ ਸਰਕਾਰਾਂ ਵਿੱਚ ਭ੍ਰਿਸ਼ਟਾਚਾਰ ਖਤਮ ਕਰਨ ਲਈ, ਸ਼ਹਿਰਾਂ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਵੋਟ ਪਾ ਕੇ ਜਿਤਾਉਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣੇ ਖੇਤਰ, ਸ਼ਹਿਰ, ਪਿੰਡਾਂ ਦੇ ਵਿਕਾਸ ਦੇ ਲਈ ਅਕਾਲੀ-ਭਾਜਪਾ ਅਤੇ ਕਾਂਗਰਸ ਨੂੰ ਮੌਕਾ ਦਿੰਦੇ ਰਹੇ, ਪ੍ਰੰਤੂ ਇਨਾਂ ਪਾਰਟੀਆਂ ਨੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਇਨਾਂ ਰਿਵਾਇਤੀ ਪਾਰਟੀਆਂ ਨੇ ਲੋਕ ਨਾਲ ਵਿਸ਼ਵਾਸਘਾਤ ਕਰਦੇ ਹੋਏ ਆਪਣੇ ਹੀ ਘਰ ਭਰੇ ਹਨ। ਲੋਕਾਂ ਦਾ ਇਨਾਂ ਪਾਰਟੀਆਂ ਤੋਂ ਵਿਸ਼ਵਾਸ ਉਠ ਚੁੱਕਿਆ ਹੈ, ਹੁਣ ਆਮ ਆਦਮੀ ਪਾਰਟੀ ਉਤੇ ਭਰੋਸਾ ਹੈ।

ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਦੀ ਸਰਕਾਰ ਸਮੇਂ ਪੰਜਾਬ ‘ਚ ਹਰ ਤਰਾਂ ਦਾ ਮਾਫੀਆ ਚਲਦਾ ਰਿਹਾ, ਲੋਕਾਂ ਨੂੰ ਇਸ ਮਾਫੀਏ ਨੂੰ ਰੋਕਣ ਦੇ ਲਈ ਕੈਪਟਨ ਨੂੰ ਸੱਤਾ ਸੌਂਪੀ, ਪ੍ਰੰਤੂ ਕੈਪਟਨ ਸਾਹਿਬ ਵੀ ਇਸ ਮਾਫੀਏ ਦਾ ਸਰਗਣਾ ਬਣ ਗਏ, ਜਿਸ ਦੀ ਨਿਗਰਾਨੀ ਵਿਚ ਇਹ ਸਭ ਕੁਝ ਚਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਲਈ ਆਮ ਆਦਮੀ ਪਾਰਟੀ ਇਕ ਆਸ ਦੀ ਕਿਰਨ ਲੈ ਕੇ ਆਈ ਹੈ। ਲੋਕਾਂ ਦਾ ਹੁਣ ਰਿਵਾਇਤੀ ਪਾਰਟੀਆਂ ਤੋਂ ਵਿਸ਼ਵਾਸ ਉਠ ਚੁੱਕਿਆ ਹੈ, ਸਿਰਫ ‘ਆਪ’ ਉਤੇ ਹੀ ਭਰੋਸਾ ਹੈ ਜੋ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਖਰੀ ਉਤਰ ਸਕਦੀ ਹੈ। ਉਨਾਂ ਕਿਹਾ ਕਿ ਲੋਕ ਆਉਂਦੀਆਂ ਚੋਣਾਂ ਵਿੱਚ ਅਕਾਲੀ, ਭਾਜਪਾ ਅਤੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ਉੱਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦਾ ਮਾਡਲ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਪੰਜਾਬ ਦੀ ਸਿੱਖਿਆ, ਸਿਹਤ ਅਤੇ ਹੋਰ ਖੇਤਰ ਵਿੱਚ ਕੰਮਾਂ ਕਰਦੇ ਹੋਏ ਸਰਕਾਰੀ ਅਦਾਰਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ।

Share This Article
Leave a Comment