ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣ ਕੇ ਖੇਤੀ ਐਕਟਾਂ ਨੂੰ ਰੱਦ ਕਰਨ ਦੀ ਉਡੀਕ, ਜਿਵੇਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਝਾਅ ਦਿੱਤਾ ਹੈ, ਦਾ ਮਤਲਬ ਹੋਵੇਗਾ ਕਿ ਅਨੰਨਤਕਾਲ ਤੱਕ ਉਡੀਕ ਕਰਨਾ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਜਿਹੀ ਸ਼ਰਤ ਰੱਖਣ ਦਾ ਮਤਲਬ ਹੈ ਕਿ ਟੀਚੇ ਤੋਂ ਪਾਸੇ ਹੋਣਾ ਤੇ ਦੋਸਤਾਨਾ ਮੈਚ ਖੇਡ ਕੇ ਇਹ ਯਕੀਨੀ ਬਣਾਉਣਾ ਕਿ ਖੇਤੀ ਐਕਟ ਪੰਜਾਬ ਵਿਚ ਲਾਗੂ ਹੋਣਗੇ।
ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਦੋਵੇਂ ਧਿਰਾਂ ਲਈ ਸੱਚੇ ਹੋਣਾ ਚਾਹੁੰਦੇ ਹਨ। ਜਿਵੇਂ ਪਹਿਲਾਂ ਇਕ ਸਾਲ ਪਹਿਲਾਂ ਹੀ ਖੇਤੀ ਬਿੱਲਾਂ ਬਾਰੇ ਜਾਣਕਾਰੀ ਹੋਣ ਦੇ ਬਾਵਜੂਦ ਉਹਨਾਂ ਨੇ ਕੁਝ ਨਹੀਂ ਕੀਤਾ। ਉਹਨਾਂ ਕਿਹਾ ਕਿ ਪੰਜਾਬੀ ਹੁਣ ਰਾਹੁਲ ਗਾਂਧੀ ਦੇ ਪ੍ਰਧਾਨ ਮੰਤਰੀ ਬਣਨ ਦੀ ਉਡੀਕ ਕਰਨਗੇ ਤਾਂ ਜੋ ਖੇਤੀ ਐਕਟ ਰੱਦ ਕੀਤੇ ਜਾ ਸਕਣ, ਇਹ ਨਾਪ੍ਰਵਾਨਯੋਗ ਗੱਲ ਹੈ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਅਜਿਹਾ ਕਦੇ ਹੋਣ ਨਹੀਂ ਵਾਲਾ।