ਅੰਮ੍ਰਿਤਸਰ : ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ 5 ਸਿੰਘ ਸਾਹਿਬਾਨ ਦੀ ਦੁਪਹਿਰ 1 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਬੁਲਾਈ ਗਈ ਹੈ। ਜਿਸ ਤੋਂ ਪਹਿਲਾਂ ਸਿੰਘ ਸਾਹਿਬ ਨੇ ਅਕਾਲੀ ਸਰਕਾਰ ਵਿੱਚ ਮੰਤਰੀ ਰਹੇ ਸਾਰੇ ਲੀਡਰਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਮੰਨਿਆ ਜਾ ਰਿਹਾ ਹੈ ਕਿ ਸਿੰਘ ਸਾਹਿਬਾਨ ਅੱਜ ਸੁਖਬੀਰ ਸਿੰਘ ਬਾਦਲ ਦੀ ਤਨਖਾਹ ਤੇ ਵੀ ਕੋਈ ਫੈਸਲਾ ਲੈ ਸਕਦੇ ਹਨ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਅਤੇ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਸਮੇਤ ਹੋਰ ਮਾਮਲਿਆਂ ਸੰਬੰਧੀ ਜਥੇਦਾਰ ਸਾਹਿਬ ਦੇ ਆਦੇਸ਼ ’ਤੇ ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ 2007-2017 ਦੌਰਾਨ ਸਿੱਖ ਮੰਤਰੀਆਂ, ਸਾਬਕਾ ਜਥੇਦਾਰਾਂ, ਅਤੇ ਮੌਜੂਦਾ ਐਸ ਜੀ ਪੀ ਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵੀ ਬੁਲਾਇਆ ਗਿਆ ਹੈ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਨਾਮ ਬੇਨਤੀ ਪੱਤਰ ਭੇਜਿਆ ਗਿਆ ਸੀ। ਜਿਸ ਵਿੱਚ ਉਹਨਾਂ ਨੇ ਬੇਨਤੀ ਕੀਤੀ ਸੀ ਕਿ ਉਹ ਨਿਮਾਣੇ ਸਿੱਖ ਵਾਂਗ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਿਜਦਾ ਕਰਨਾ ਚਾਹੁੰਦੇ ਹਨ। ਜਿਸ ਕਰਕੇ ਉਹਨਾਂ ਨੇ ਤਨਖਾਹ ਤੇ ਜਲਦੀ ਕੋਈ ਫੈਸਲਾ ਲਿਆ ਜਾਵੇ। ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਅਤੇ 2007-17 ਦੌਰਾਨ ਅਕਾਲੀ ਦਲ ਦੇ ਮੰਤਰੀਆਂ ਨੂੰ ਧਾਰਮਿਕ ਸਜ਼ਾਵਾਂ ਸੁਣਾਈਆਂ ਜਾ ਸਕਦੀਆਂ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।