ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਦੀ ਖਨੌਰੀ ਸਰਹੱਦ ’ਤੇ ਚੱਲ ਰਿਹਾ ਮਰਨ ਵਰਤ ਅੱਜ (ਮੰਗਲਵਾਰ) 64ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਅੱਜ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ਤੋਂ ਜਨਤਾ ਨੂੰ ਸੰਦੇਸ਼ ਦੇਣਗੇ। ਡਾਕਟਰਾਂ ਅਨੁਸਾਰ ਡੱਲੇਵਾਲ ਨੂੰ ਬੁਖਾਰ ਕਾਰਨ ਸਰੀਰ ਦਾ ਦਰਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਡੱਲੇਵਾਲ ਨੂੰ ਖੁੱਲ੍ਹੀ ਹਵਾ ਅਤੇ ਧੁੱਪ ਵਿਚ ਲਿਆਂਦਾ ਗਿਆ ਹੈ, ਉਦੋਂ ਤੋਂ ਉਨ੍ਹਾਂ ਦੀ ਸਿਹਤ ਵਿਚ ਕਾਫੀ ਬਦਲਾਅ ਆਇਆ ਹੈ।
ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ 28 ਜਨਵਰੀ ਨੂੰ ਸਵੇਰੇ 10 ਵਜੇ ਖਨੌਰੀ ਮੋਰਚੇ ‘ਤੇ ਜਗਜੀਤ ਸਿੰਘ ਡੱਲੇਵਾਲ ਖੁਦ ਮੀਡੀਆ ਰਾਹੀਂ ਦੇਸ਼ ਵਾਸੀਆਂ ਨੂੰ ਸੁਨੇਹਾ ਦੇਣਗੇ। ਕੋਹਾੜ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ‘ਤੇ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਦੇਸ਼ ਭਰ ‘ਚ ਦੁਪਹਿਰ 12 ਵਜੇ ਤੋਂ ਡੇਢ ਵਜੇ ਤੱਕ ਕਿਸਾਨਾਂ ਦੇ ਟਰੈਕਟਰ ਸੜਕਾਂ ‘ਤੇ ਰਹੇ।
ਕਿਸਾਨ ਆਗੂ ਰਾਕੇਸ਼ ਟਿਕੈਤ ਸੋਮਵਾਰ ਨੂੰ ਪਿੰਡ ਕੁਲਤਾਰਨ ਪੁੱਜੇ। ਉਹ ਇੱਥੇ ਇੱਕ ਕਿਸਾਨ ਦੀ ਮੌ.ਤ ‘ਤੇ ਦੁੱਖ ਪ੍ਰਗਟ ਕਰਨ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਕਿਸਾਨਾਂ ਨਾਲ ਮੀਟਿੰਗ ਵੀ ਕੀਤੀ। ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ’ਤੇ ਤਿੱਖਾ ਹਮਲਾ ਕੀਤਾ। ਟਿਕੈਤ ਨੇ ਕਿਹਾ ਕਿ 14 ਫਰਵਰੀ ਨੂੰ ਸਰਕਾਰ ਨਾਲ ਹੋਣ ਵਾਲੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕੀਤਾ ਜਾਵੇਗਾ।ਉਨ੍ਹਾਂ ਜਗਜੀਤ ਡੱਲੇਵਾਲ ਦੀ ਅਗਵਾਈ ਹੇਠ ਚੱਲ ਰਹੇ ਕਿਸਾਨ ਅੰਦੋਲਨ ਨੂੰ ਪੂਰਨ ਸਮਰਥਨ ਦੇਣ ਦੀ ਗੱਲ ਕੀਤੀ।
ਇਹ ਹੋਣਗੇ ਆਉਣ ਵਾਲੇ ਪ੍ਰੋਗਰਾਮ
ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ 11 ਫਰਵਰੀ ਨੂੰ ਰਤਨਾਪੁਰਾ ਮੋਰਚਾ, 12 ਫਰਵਰੀ ਨੂੰ ਦਾਤਾਸਿੰਘਵਾਲਾ-ਖਨੌਰੀ ਮੋਰਚਾ ਅਤੇ 13 ਫਰਵਰੀ ਨੂੰ ਸ਼ੰਭੂ ਮੋਰਚਾ ਵਿਖੇ ਕਿਸਾਨਾਂ ਦੀ ਵੱਡੀ ਮਹਾਂਪੰਚਾਇਤ ਹੋਵੇਗੀ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।