ਚੰਡੀਗੜ੍ਹ: ਪੰਜਾਬ ‘ਚ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ ਦੇ ਸਮਰਥਨ ‘ਚ ਅੱਜ 3 ਘੰਟੇ ਲਈ ਰੇਲਾਂ ਰੋਕੀਆਂ ਜਾਣਗੀਆਂ। ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਦੇਸ਼ ਭਰ ਦੇ ਨਾਲ ਪੂਰੇ ਪੰਜਾਬ ਵਿੱਚ ਹੋਵੇਗਾ, ਜਿਸ ਕਾਰਨ ਰੇਲ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਸਕਦੀ ਹੈ ਅਤੇ ਯਾਤਰੀਆਂ ਨੂੰ ਵੀ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ, “ਅੱਜ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਅਸੀਂ ਪੰਜਾਬ ਵਿੱਚ ਰੇਲਾਂ ਰੋਕਾਂਗੇ। ਮੈਂ ਅੰਮ੍ਰਿਤਸਰ ਦੇ ਦੇਵੀ ਦਾਸਪੁਰਾ ਵਿੱਚ ਰਹਾਂਗਾ ਅਸੀਂ ਸਾਰੇ ਪੰਜਾਬੀਆਂ ਨੂੰ ‘ਰੇਲ ਰੋਕੋ’ ਕਰਨ ਦਾ ਸੱਦਾ ਦਿੰਦੇ ਹਾਂ। ਦੁਪਹਿਰ 12 ਵਜੇ ਤੋਂ 3 ਵਜੇ ਤੱਕ ਕਿਸਾਨ 48 ਥਾਵਾਂ ‘ਤੇ ਪਟੜੀਆਂ ‘ਤੇ ਬੈਠਣਗੇ। ਅੰਮ੍ਰਿਤਸਰ, ਜਲੰਧਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਵਿੱਚ ਕਿਸਾਨ ਜ਼ਿਆਦਾਤਰ ਥਾਵਾਂ ਤੇ ਜਾਮ ਲਗਾਉਣਗੇ। ਕਿਸਾਨ ਆਗੂ ਸਰਵਣ ਪੰਧੇਰ ਵੱਲੋਂ 14 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਗਿਆ।
ਇਸ ਦੌਰਾਨ ਖਨੌਰੀ ਸਰਹੱਦ ’ਤੇ ਚੱਲ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰ.ਨ ਵਰਤ ਸਬੰਧੀ ਅੱਜ ਸਾਂਝਾ ਕਿਸਾਨ ਮੋਰਚਾ (ਐਸਕੇਐਮ) ਨੇ ਹੰਗਾਮੀ ਮੀਟਿੰਗ ਸੱਦੀ ਹੈ। ਮੀਟਿੰਗ ਬਾਅਦ ਦੁਪਹਿਰ 2 ਵਜੇ ਕਿਸਾਨ ਭਵਨ ਚੰਡੀਗੜ੍ਹ ਵਿਖੇ ਹੋਵੇਗੀ। ਇਸ ਵਿੱਚ ਡੱਲੇਵਾਲ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।