ਪੰਜਾਬ ‘ਚ ਕੇਜਰੀਵਾਲ ਦਾ ਅੱਜ ਦੂਸਰਾ ਦਿਨ, ਕੀ ਹੈ ਦਿੱਲੀ ਦੀ ਸੀਐਮ ਦਾ ਪੂਰਾ ਸ਼ਡਿਊਲ ?

Prabhjot Kaur
2 Min Read

ਲੋਕ ਸਭਾ ਚੋਣਾਂ ਨੂੰ ਲੈਕੇ ਪੂਰੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਚੱਲ ਰਹੀਆਂ ਹਨ। ਉੱਥੇ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 2 ਦਿਨਾਂ ਲਈ ਪੰਜਾਬ ਵਿੱਚ ਡੱਟ ਕੇ ਚੋਣ ਪ੍ਰਚਾਰ ਕਰ ਰਹੇ ਹਨ। ਅੱਜ ਪੰਜਾਬ ਵਿੱਚ ਕੇਜਰੀਵਾਲ ਦੂਜੇ ਦਿਨ ਚੋਣ ਪ੍ਰਚਾਰ ਕਰਨਗੇ। ਅੱਜ ਅਰਵਿੰਦ ਕੇਜਰੀਵਾਲ ਅੰਮ੍ਰਿਤਸਰ ਵਿੱਚ ਸ੍ਰੀ ਰਾਮ ਤੀਰਥ ਮੰਦਿਰ ਜਾਣਗੇ ਅਤੇ ਨਤਮਸਤਕ ਹੋਣਗੇ। ਉੱਥੇ ਹੀ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਉਨ੍ਹਾਂ ਦੇ ਨਾਲ ਮੌਜੂਦ ਰਹਿਣਗੇ।

ਪਿਛਲੇ ਦਿਨੀਂ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਦੌਰੇ ਤੋਂ ਬਾਅਦ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਸੀ। ਉਹ ਤਕਰੀਬਨ 6 ਵਜੇ ਅੰਮ੍ਰਿਤਸਰ ਪਹੁੰਚ ਗਏ ਸਨ ਅਤੇ ਫਿਰ ਉਨ੍ਹਾਂ ਨੇ ਦਰਬਾਰ ਸਾਹਿਬ ਮੱਥਾ ਟੇਕਿਆ। ਇਸ ਤੋਂ ਬਾਅਦ ਰੋਡ ਸ਼ੋਅ ਕੱਢਿਆ ਗਿਆ, ਜੋ ਕਿ ਵਾਲ ਸਿਟੀ ਦੇ ਅੰਦਰ ਕੱਢਿਆ ਗਿਆ ਅਤੇ ਉਨ੍ਹਾਂ ਨੇ ਕੁਲਦੀਪ ਧਾਲੀਵਾਲ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਹੋਟਲ ਵਿੱਚ ਰੁਕੇ ਅਤੇ ਚੋਣਾਂ ਨੂੰ ਲੈਕੇ ਰਣਨੀਤੀ ਵੀ ਬਣਾਈ ਤਾਂ ਕਿ 13 ਦੀਆਂ 13 ਸੀਟਾਂ ‘ਤੇ ਜਿੱਤ ਹਾਸਲ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ਈਡੀ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਈ ਦਿਨ ਜੇਲ੍ਹ ਵਿੱਚ ਰਹੇ। ਉਨ੍ਹਾਂ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਵੀ ਪਾਈ, ਜਿਸ ਤੋਂ ਬਾਅਦ ਉਨ੍ਹਾਂ ਨੂੰ 1 ਜੂਨ ਤੱਕ ਜ਼ਮਾਨਤ ਮਿਲ ਗਈ ਹੈ। ਹੁਣ ਉਹ ਪੰਜਾਬ ਵਿੱਚ ਲੋਕ ਸਭਾ ਚੋਣਾਂ ਨੂੰ ਲੈਕੇ ਚੋਣ ਪ੍ਰਚਾਰ ਕਰ ਰਹੇ ਹਨ।

Share this Article
Leave a comment