ਵਿਧਾਨ ਸਭਾ ਸੈਸ਼ਨ ਦਾ ਅੱਜ ਚੌਥਾ ਦਿਨ, ਵਿਰੋਧੀਆਂ ਨੇ ਕਾਨੂੰਨ ਵਿਵਸਥਾ ਨੂੰ ਲੈਕੇ ਚੁੱਕੇ ਸਵਾਲ

Rajneet Kaur
2 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਚੌਥੇ ਦਿਨ ਅੱਜ ਸਦਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਵਿਰੋਧੀਆਂ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈਕੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ‘ਚ ਹੋਲੇ ਮਹੱਲੇ ਦੌਰਾਨ ਹੋਇਆ NRI ਦਾ ਕਤਲ ਖਰਾਬ ਕਾਨੂੰਨ ਵਿਵਸਥਾ ਦੀ ਗਵਾਹੀ ਭਰਦਾ ਹੈ।

ਇਸ ਤੋਂ ਪਹਿਲਾਂ ਸਦਨ ਦੀ ਕਾਰਵਾਈ ਦੇ ਦੂਜੇ ਦਿਨ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਿਚਾਲੇ ਟਵੀਟ ਦੇ ਸਹੀ ਜਾਂ ਗਲਤ ਨੂੰ ਲੈ ਕੇ ਤਿੱਖੀ ਬਹਿਸ ਹੋਈ ਸੀ। ਬੈਂਸ ਨੇ ਖਹਿਰਾ ਦੇ ਟਵੀਟ ਨੂੰ ਝੂਠਾ ਕਰਾਰ ਦਿੰਦਿਆਂ ਸਾਈਬਰ ਸੈੱਲ ਨੂੰ ਸ਼ਿਕਾਇਤ ਕਰਨ ਦੀ ਗੱਲ ਵੀ ਆਖੀ ਹੈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।ਉਨ੍ਹਾਂ ਨੇ ਕਿਹ‍ਾ ਕਿ ਮੁੱਖ ਮੰਤਰੀ ਦੇ ਮਾਫੀ ਨਾ ਮੰਗਣ ਤਕ ਸਦਨ ਦਾ ਬਾਈਕਾਟ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸਦਨ ਚਲਾਉਣ ਦੀ ਜ਼ਿੰਮੇਵਾਰੀ ਮੁੱਖ ਮੰਤਰੀ ਦੀ ਹੈ ਅਤੇ ਇਸ ਬਾਰੇ ਸੰਸਦੀ ਮਾਮਦ ਮੰਤਰੀ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਪਵੇਗੀ। ਬਜਟ ਨੂੰ ਲੈਕੇ ਬਾਜਵਾ ਨੇ ਕਿਹਾ ਕਿ ਸਾਨੂੰ ਸਰਕਾਰ ਕੋਲੋਂ ਕੋਈ ਵੀ ਉਮੀਦ ਨਹੀਂ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment