ਨਗਰ ਨਿਗਮ ਚੋਣਾਂ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ, ਮੈਦਾਨ ‘ਚ ਡਟੀਆਂ ਸਾਰੀਆਂ ਪਾਰਟੀਆਂ

TeamGlobalPunjab
2 Min Read

ਚੰਡੀਗੜ੍ਹ : ਪੰਜਾਬ ਵਿੱਚ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਨੂੰ ਲੈ ਕੇ 14 ਫਰਵਰੀ ਨੂੰ ਚੋਣਾਂ ਹੋਣ ਜਾ ਰਹੀਆਂ ਹਨ। ਜਿਸ ਦੇ ਪ੍ਰਚਾਰ ਲਈ ਅੱਜ ਆਖ਼ਰੀ ਦਿਨ ਹੈ। 12 ਫਰਵਰੀ ਨੂੰ ਸ਼ਾਮ ਪੰਜ ਵਜੇ ਤੋਂ ਬਾਅਦ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਹਾਲਾਂਕਿ ਉਮੀਦਵਾਰ ਘਰ-ਘਰ ਜਾ ਕੇ ਕੈਂਪੇਨਿੰਗ ਕਰ ਸਕਦੇ ਹਨ। ਪਰ ਸਪੀਕਰ ਰਾਹੀਂ ਜਾਂ ਫਿਰ ਰੈਲੀਆਂ ਕਰ ਕੇ ਚੋਣ ਪ੍ਰਚਾਰ ਅੱਜ ਸ਼ਾਮ 5 ਵਜੇ ਤੋਂ ਬਾਅਦ ਪੂਰੀ ਤਰ੍ਹਾਂ ਦੇ ਨਾਲ ਬੰਦ ਹੈ। ਚੋਣਾਂ ਨੂੰ ਲੈ ਕੇ ਅਕਾਲੀ ਦਲ, ਆਮ ਆਦਮੀ ਪਾਰਟੀ ਅਤੇ ਬੀਜੇਪੀ ਵੱਲੋਂ ਪੰਜਾਬ ਸਰਕਾਰ ‘ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਜਾ ਰਹੇ ਹਨ। ਉਧਰ ਦੂਸਰੇ ਪਾਸੇ ਬੀਜੇਪੀ ਦਾ ਕਹਿਣਾ ਹੈ ਕਿ ਕਿਸਾਨਾਂ ਦੀ ਆੜ ਵਿੱਚ ਕਾਂਗਰਸੀ ਉਨ੍ਹਾਂ ਦੇ ਉਮੀਦਵਾਰਾਂ ‘ਤੇ ਹਮਲਾ ਕਰ ਰਹੇ ਹਨ। ਪੰਜਾਬ ਸਰਕਾਰ ਵੀ ਦਾਅਵਾ ਕਰ ਰਹੀ ਹੈ ਚੋਣਾਂ ਪੂਰੀ ਤਰ੍ਹਾਂ ਨਾਲ ਨਿਰਪੱਖ ਹੋ ਰਹੀਆਂ ਹਨ।

8 ਨਗਰ ਨਿਗਮਾਂ ਤੇ 109 ਕੌਂਸਲਾਂ ਲਈ 14 ਫਰਵਰੀ ਨੂੰ ਚੋਣ ਹੋਵੇਗੀ। ਨਗਰ ਪੰਚਾਇਤਾਂ ਲਈ 1902 ਮੈਂਬਰ ਚੁਣੇ ਜਾਣਗੇ। ਚੋਣ ਪ੍ਰਚਾਰ 12 ਫਰਵਰੀ ਸ਼ਾਮ 5:00 ਵਜੇ ਤੱਕ ਹੋਵੇਗਾ। ਵੋਟਿੰਗ 14 ਫਰਵਰੀ ਸਵੇਰੇ 8 ਤੋਂ ਸ਼ਾਮ 4 ਵਜੇ ਤਕ ਹੋਵੇਗੀ। ਵੋਟਾਂ ਦੀ ਗਿਣਤੀ 17 ਫਰਵਰੀ ਨੂੰ ਕੀਤੀ ਜਾਏਗੀ। ਚੋਣਾਂ ਕਰਵਾਉਣ ਲਈ 145 ਰਿਟਰਨਿੰਗ ਅਫ਼ਸਰ ਤਾਇਨਾਤ ਕੀਤੇ ਗਏ ਹਨ। 30 ਆਈ.ਏ.ਐਸ/ਪੀ.ਸੀ.ਐਸ ਨੂੰ ਚੋਣ ਅਬਜਰਵਰ ਲਾਏ ਗਏ। ਸੂਬੇ ਵਿੱਚ ਕੁੱਲ 39,15,280 ਰਜਿਸਟਰਡ ਵੋਟਰ ਹਨ। ਚੋਣ ਕਮਿਸ਼ਨ ਵੱਲੋਂ 4102 ਪੋਲਿੰਗ ਬੂਥ ਸਥਾਪਤ ਕੀਤੇ ਜਾਣਗੇ।

Share this Article
Leave a comment