ਅੱਜ ਨਿਤੀਸ਼ ਕੁਮਾਰ ਮਮਤਾ ਬੈਨਰਜੀ ਅਤੇ ਅਖਿਲੇਸ਼ ਯਾਦਵ ਨਾਲ ਕਰਨਗੇ ਮੁਲਾਕਾਤ

Rajneet Kaur
2 Min Read

ਨਿਊਜ਼ ਡੈਸਕ: ਲੋਕ ਸਭਾ ਚੋਣਾਂ 2024 ਦਾ ਸਮਾਂ ਨੇੜੇ ਆ ਰਿਹਾ ਹੈ ਅਤੇ ਅਜਿਹੇ ‘ਚ ਵਿਰੋਧੀ ਨੇਤਾ ਕਿਸੇ ਤਰ੍ਹਾਂ ਇਕਜੁੱਟ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਖਿਲਾਫ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੌਰਾਨ ਵੱਡੀ ਖ਼ਬਰ ਹੈ ਕਿ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅੱਜ ਦੁਪਹਿਰ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਮਿਲਣ ਲਈ ਕੋਲਕਾਤਾ ਆ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਨਿਤੀਸ਼ ਕੁਮਾਰ ਦੁਪਹਿਰ ਨੂੰ ਇਕ ਵਿਸ਼ੇਸ਼ ਜਹਾਜ਼ ਰਾਹੀਂ ਕੋਲਕਾਤਾ ਆਉਣਗੇ ਅਤੇ ਮਮਤਾ ਬੈਨਰਜੀ ਨਾਲ ਮੁਲਾਕਾਤ ਕਰਨਗੇ।

ਇਸ ਪ੍ਰੋਗਰਾਮ ਤਹਿਤ ਕੋਲਕਾਤਾ ‘ਚ ਤਿੰਨ-ਚਾਰ ਘੰਟੇ ਰੁਕਣ ਤੋਂ ਬਾਅਦ ਨਿਤੀਸ਼ ਸੋਮਵਾਰ ਨੂੰ ਹੀ ਲਖਨਊ ‘ਚ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨਾਲ ਵੀ ਮੁਲਾਕਾਤ ਕਰਨਗੇ। ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਨੇਤਾ ਅਨੁਸਾਰ ਬੈਠਕ ‘ਚ 2024 ਦੀਆਂ ਲੋਕ ਸਭਾ ਚੋਣਾਂ ‘ਚ ਵਿਰੋਧੀ ਧਿਰ ਦੀ ਏਕਤਾ ‘ਤੇ ਚਰਚਾ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ‘ਚ ਮਮਤਾ ਬੈਨਰਜੀ ਨੇ ਵਿਰੋਧੀ ਏਕਤਾ ਨੂੰ ਲੈ ਕੇ ਕਈ ਗੈਰ-ਭਾਜਪਾ ਅਤੇ ਗੈਰ-ਕਾਂਗਰਸੀ ਨੇਤਾਵਾਂ ਨਾਲ ਬੈਠਕਾਂ ਕੀਤੀਆਂ ਹਨ। ਨਿਤੀਸ਼ ਦੇ ਕੋਲਕਾਤਾ ਵਿੱਚ ਤਿੰਨ ਤੋਂ ਚਾਰ ਘੰਟੇ ਰੁਕਣ ਦੀ ਸੰਭਾਵਨਾ ਹੈ, ਜਿਸ ਵਿੱਚ ਉਨ੍ਹਾਂ ਦੇ ਬੰਗਾਲ ਹਮਰੁਤਬਾ ਨਾਲ ਡੇਢ ਜਾਂ ਦੋ ਘੰਟੇ ਦੀ ਮੀਟਿੰਗ ਵੀ ਸ਼ਾਮਿਲ ਹੈ।

ਨਿਤੀਸ਼ ਕੁਮਾਰ ਇਸ ਤੋਂ ਪਹਿਲਾਂ ਮੰਗਲਵਾਰ ਸਵੇਰੇ ਕੋਲਕਾਤਾ ਪਹੁੰਚਣ ਵਾਲੇ ਸਨ ਅਤੇ ਉਸੇ ਸ਼ਾਮ ਨੂੰ ਦੱਖਣੀ ਕੋਲਕਾਤਾ ਸਥਿਤ ਉਨ੍ਹਾਂ ਦੇ ਕਾਲੀਘਾਟ ਨਿਵਾਸ ‘ਤੇ ਮਮਤਾ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਹੁਣ ਇਸ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਹੈ ਅਤੇ ਨਿਤੀਸ਼ ਸੋਮਵਾਰ ਨੂੰ ਹੀ ਆ ਰਹੇ ਹਨ। ਮਮਤਾ ਨੂੰ ਮਿਲਣ ਤੋਂ ਬਾਅਦ ਨਿਤੀਸ਼ ਕੁਮਾਰ ਸਿੱਧੇ ਲਖਨਊ ਜਾ ਕੇ ਅਖਿਲੇਸ਼ ਯਾਦਵ ਨੂੰ ਮਿਲਣਗੇ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਨੇ ਕੋਲਕਾਤਾ ਦੇ ਕਾਲੀਘਾਟ ‘ਚ ਮਮਤਾ ਨਾਲ ਮੁਲਾਕਾਤ ਕੀਤੀ ਸੀ। ਬੈਠਕ ‘ਚ ਦੋਹਾਂ ਨੇਤਾਵਾਂ ਨੇ ਕਾਂਗਰਸ ਤੋਂ ਦੂਰੀ ਬਣਾ ਕੇ ਰੱਖਣ ਅਤੇ 2024 ਦੀਆਂ ਚੋਣਾਂ ‘ਚ ਭਾਜਪਾ ਖਿਲਾਫ ਖੇਤਰੀ ਤਾਕਤਾਂ ਦੀ ਏਕਤਾ ‘ਤੇ ਧਿਆਨ ਦੇਣ ‘ਤੇ ਸਹਿਮਤੀ ਜਤਾਈ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment