ਅੱਜ PM ਮੋਦੀ ਗੁਜਰਾਤ ਨੂੰ ਦੇਣਗੇ ਵੱਡੀ ਸੌਗਾਤ

Rajneet Kaur
2 Min Read

ਨਿਊਜ਼ ਡੈਸਕ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਵਿਕਾਸ ਦੀ ਹਮੇਸ਼ਾ ਗੱਲ ਕੀਤੀ ਜਾਂਦੀ ਰਹੀ ਹੈ। ਜਿਸ ਵਿੱਚ ਕੁਝ ਕੁ ਹੱਦ ਤੱਕ ਉਹ ਸਫਲ ਵੀ ਹੋਏ ਹਨ। ਉਨ੍ਹਾਂ ਵੱਲੋਂ ਦੇਸ਼ ਵਿੱਚ ਵੱਖ-ਵੱਖ ਤਰੀਕਿਆਂ ਨਾਲ ਉੱਨਤੀ ਕਰਨ ਉੱਤੇ ਜ਼ੋਰ ਦਿੱਤਾ ਗਿਆ ਹੈ। ਉਹ ਸਿੱਖਿਆ ਦੇ ਪਸਾਰ ਦੇ ਨਾਲ-ਨਾਲ ਤਕਨਾਲੋਜੀ ਦੇ ਵਿਕਾਸ ਨੂੰ ਲੈ ਕੇ ਵਚਨਬੱਧਤਾ ਪ੍ਰਗਟਾਉਂਦੇ ਰਹੇ ਹਨ।

ਪ੍ਰਧਾਨ ਮੰਤਰੀ ਦੋ ਦਿਨਾ ਦੌਰੇ ਤਹਿਤ ਗੁਜਰਾਤ ਦੇ ਅਹਿਮਦਾਬਾਦ ਪਹੁੰਚੇ। ਅਹਿਮਮਦਾਬਾਦ ਹਵਾਈ ਅੱਡੇ ਤੇ ਗੁਜਰਾਤ ਦੇ ਮੁੱਖ ਮੰਤਰੀ ਭਪਿੰਦਰ ਪਟੇਲ ਅਤੇ ਰਾਜਪਾਲ ਅਚਾਰਿਆ ਦੇਵਵਰਤ ਨੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕੀਤਾ। ਉਹ ਅਹਿਮਦਾਬਾਦ ਦੇ ਸਾਇੰਸ ਸਿਟੀ ‘ਚ ਵਾਈਬਰੈਂਟ ਗਲੋਬਲ ਇਨਵੈਸਟਰਜ਼ ਸਮਿਟ ਦੇ 20 ਸਾਲ ਪੂਰੇ ਹੋਣ ਮੌਕੇ ਆਯੋਜਿਕ ਕੀਤੇ ਜਾ ਰਹੇ ਪ੍ਰੋਗਰਾਮ ਵਿੱਚ ਸ਼ਿਰਕਤ ਕਰਨਗੇ।

ਪ੍ਰਧਾਨ ਮੰਤਰੀ ਦੁਪਹਿਰ ਕਰੀਬ 12:45 ਵਜੇ ਗੁਜਰਾਤ ਨੂੰ ਇੱਕ ਵੱਡਾ ਐਲਾਨ ਕਰਕੇ ਗੁਜਰਾਤ ਨੂੰ ਵੱਡੀ ਸੌਗਾਤ ਦੇਣ ਜਾ ਰਹੇ ਹਨ। ਇਸਦੇ ਨਾਲ ਹੀ ਮੋਦੀ  ਛੋਟਾ ਉਦੇਪੁਰ ਦੇ ਬੋਡੇਲੀ ਚ 5200 ਕਰੋੜ ਰੁਪਏ ਤੋਂ ਜ਼ਿਆਦਾ ਦੇ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਉਦਘਾਟਨੀ ਨੀਂਹ ਪੱਥਰ ਵੀ ਪ੍ਰਧਾਨ ਮੰਤਰੀ ਵੱਲੋਂ ਹੀ ਰੱਖਿਆ ਜਾਵੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਛੋਟਾ ਉਦੇਪੁਰ ਚ 22 ਜ਼ਿਲ੍ਹਿਆ ਦੇ ਪੇਂਡੂ ਇਲਾਕਿਆਂ ‘ਚ Wifi ਸਹੂਲਤਾਂ ਉਪਲਬਧ ਕਰਵਾਉਣ ਦਾ ਭਰੋਸਾ ਦਿੰਦੇ ਹਨ। ਇਸ ਦੇ ਨਾਲ ਹੀ ਉਹਮਿਸ਼ਨ ਸਕੂਲ ਆਫ ਐਕਸੀਲੈਂਸ ਦੇ ਤਹਿਤ 4505 ਕਰੋੜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਨਗੇ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment