ਅੱਜ PM ਮੋਦੀ ਯੂਪੀ ਸਮੇਤ ਸੱਤ ਰਾਜਾਂ ਨੂੰ 34,676 ਕਰੋੜ ਰੁਪਏ ਦਾ ਦੇਣਗੇ ਤੋਹਫ਼ਾ

Rajneet Kaur
2 Min Read

ਨਿਊਜ਼ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਜ਼ਮਗੜ੍ਹ ਤੋਂ ਯੂਪੀ ਸਮੇਤ ਦੇਸ਼ ਦੇ ਸੱਤ ਰਾਜਾਂ ਨੂੰ 34,676 ਕਰੋੜ ਰੁਪਏ ਦੇ 782 ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ ਦੇਣਗੇ। ਇਸ ਵਿੱਚ ਰੇਲਵੇ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਕਈ ਪ੍ਰੋਜੈਕਟ ਸ਼ਾਮਿਲ ਹਨ। ਪ੍ਰਧਾਨ ਮੰਤਰੀ ਮੰਡੂਰੀ ਹਵਾਈ ਅੱਡੇ, ਆਜ਼ਮਗੜ੍ਹ ਅਤੇ ਮਹਾਰਾਜਾ ਸੁਹੇਲਦੇਵ ਸਟੇਟ ਯੂਨੀਵਰਸਿਟੀ ਦਾ ਉਦਘਾਟਨ ਕਰਕੇ ਇੱਕ ਜਨ ਸਭਾ ਨੂੰ ਵੀ ਸੰਬੋਧਨ ਕਰਨਗੇ। ਡੀਐਮ ਵਿਸ਼ਾਲ ਭਾਰਦਵਾਜ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਕਰੀਬ ਡੇਢ ਘੰਟਾ ਜ਼ਿਲ੍ਹੇ ਵਿੱਚ ਰਹਿਣਗੇ।

PMO ਤੋਂ ਜਾਰੀ ਸੂਚੀ ਅਨੁਸਾਰ ਪ੍ਰਧਾਨ ਮੰਤਰੀ ਯੂਪੀ ਦੇ ਨਾਲ-ਨਾਲ ਮਹਾਰਾਸ਼ਟਰ, ਮੱਧ ਪ੍ਰਦੇਸ਼, ਦਿੱਲੀ, ਪੰਜਾਬ, ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਦੇ ਲੋਕਾਂ ਨੂੰ ਤੋਹਫ਼ੇ ਦੇਣਗੇ। ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ 9,804 ਕਰੋੜ ਰੁਪਏ ਦੇ 15 ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਜਾਣਾ ਹੈ। ਭਾਰਤੀ ਰੇਲਵੇ ਦੇ 8,176 ਕਰੋੜ ਰੁਪਏ ਦੇ 11 ਪ੍ਰਾਜੈਕਟ ਵੀ ਸ਼ਾਮਿਲ ਹਨ। ਪ੍ਰਧਾਨ ਮੰਤਰੀ ਜਲ ਸ਼ਕਤੀ ਮੰਤਰਾਲੇ ਦੇ 1114 ਕਰੋੜ ਰੁਪਏ ਦੇ ਤਿੰਨ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ। ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੇ ਪੰਜ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ।

ਹਾਊਸਿੰਗ ਅਤੇ ਸ਼ਹਿਰੀ ਮੰਤਰਾਲੇ ਦੇ 264 ਕਰੋੜ ਰੁਪਏ ਦੇ ਦੋ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ। ਪੇਂਡੂ ਵਿਕਾਸ ਮੰਤਰਾਲੇ ਦੇ 744 ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਣਾ ਹੈ। ਰਾਜ ਖੇਤਰ ਦੇ ਦੋ ਪ੍ਰਾਜੈਕਟਾਂ ਦਾ ਉਦਘਾਟਨ ਵੀ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

- Advertisement -

Share this Article
Leave a comment