ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਯਾਗਰਾਜ ਵਿੱਚ ਮਹਾਕੁੰਭ ਮੇਲੇ ਦਾ ਦੌਰਾ ਕਰਨਗੇ। ਪ੍ਰਧਾਨ ਮੰਤਰੀ ਮੋਦੀ ਸੰਗਮ ‘ਚ ਇਸ਼ਨਾਨ ਕਰਨ ਤੋਂ ਬਾਅਦ ਮਾਂ ਗੰਗਾ ਦੀ ਪੂਜਾ ਕਰਨਗੇ। ਉਹ ਪ੍ਰਯਾਗਰਾਜ ਦੀ ਧਰਤੀ ‘ਤੇ ਕਰੀਬ ਦੋ ਘੰਟੇ ਰੁਕਣਗੇ। ਮੇਲਾ ਪ੍ਰਸ਼ਾਸਨ ਨੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਤਿਆਰੀਆਂ ਕਰ ਲਈਆਂ ਹਨ। ਅਰੇਲ ਇਲਾਕੇ ‘ਚ ਉਨ੍ਹਾਂ ਦੀ ਸੁਰੱਖਿਆ ਲਈ ਵਿਸ਼ੇਸ਼ ਅਲਰਟ ਜਾਰੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦੀ ਆਮਦ ਲਈ ਪੰਜ ਸੈਕਟਰ ਮੈਜਿਸਟ੍ਰੇਟ ਤਾਇਨਾਤ ਕੀਤੇ ਗਏ ਹਨ। ਦਸ ਦਈਏ ਕਿ ਪ੍ਰਧਾਨ ਮੰਤਰੀ ਮੋਦੀ 13 ਦਸੰਬਰ 2024 ਨੂੰ ਪ੍ਰਯਾਗਰਾਜ ਆਏ ਸੀ ਅਤੇ 5500 ਕਰੋੜ ਰੁਪਏ ਦੇ 167 ਪ੍ਰੋਜੈਕਟ ਗਿਫਟ ਕੀਤੇ ਸਨ।
ਜਿਨ੍ਹਾਂ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਦਾ ਪ੍ਰੋਗਰਾਮ ਹੋਣਾ ਹੈ, ਉਨ੍ਹਾਂ ਨੂੰ ਐਨਐਸਜੀ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਮੈਜਿਸਟ੍ਰੇਟ ਅਤੇ ਵੱਡੀ ਗਿਣਤੀ ਵਿੱਚ ਪੁਲਿਸ, ਪੀਏਸੀ ਅਤੇ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ। ਗੰਗਾ ਦੇ ਘਾਟਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਸ਼ਹਿਰ ਤੋਂ ਕੁੰਭ ਨਗਰੀ ਤੱਕ ਸ਼ੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਦੇ ਨਾਲ ਮੁੱਖ ਮੰਤਰੀ ਆਦਿੱਤਿਆਨਾਥ ਅਤੇ ਰਾਜ ਸਰਕਾਰ ਦੇ ਕਈ ਮੰਤਰੀ ਵੀ ਆਉਣਗੇ। ਮੇਲਾ ਅਧਿਕਾਰੀ ਵਿਜੇ ਕਿਰਨ ਆਨੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜ ਮੈਜਿਸਟ੍ਰੇਟ ਅਤੇ ਵੱਡੀ ਗਿਣਤੀ ‘ਚ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ। ਪ੍ਰਧਾਨ ਮੰਤਰੀ ਸੰਗਮ ‘ਚ ਇਸ਼ਨਾਨ ਕਰਨ ਤੋਂ ਬਾਅਦ ਮਾਂ ਗੰਗਾ ਦੀ ਪੂਜਾ ਕਰਨਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।