ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (12th October , 2023)

Rajneet Kaur
3 Min Read

ਵੀਰਵਾਰ,

26 ਅੱਸੂ (ਸੰਮਤ 555 ਨਾਨਕਸ਼ਾਹੀ)

12 ਅਕਤੂਬਰ, 2023

ਬਿਲਾਵਲੁ ਮਹਲਾ ੫ ॥ ਐਸੇ ਕਾਹੇ ਭੂਲਿ ਪਰੇ ॥ ਕਰਹਿ ਕਰਾਵਹਿ ਮੂਕਰਿ ਪਾਵਹਿ ਪੇਖਤ ਸੁਨਤ ਸਦਾ ਸੰਗਿ ਹਰੇ ॥੧॥ ਰਹਾਉ ॥ ਕਾਚ ਬਿਹਾਝਨ ਕੰਚਨ ਛਾਡਨ ਬੈਰੀ ਸੰਗਿ ਹੇਤੁ ਸਾਜਨ ਤਿਆਗਿ ਖਰੇ ॥ ਹੋਵਨੁ ਕਉਰਾ ਅਨਹੋਵਨੁ ਮੀਠਾ ਬਿਖਿਆ ਮਹਿ ਲਪਟਾਇ ਜਰੇ ॥੧॥ ਅੰਧ ਕੂਪ ਮਹਿ ਪਰਿਓ ਪਰਾਨੀ ਭਰਮ ਗੁਬਾਰ ਮੋਹ ਬੰਧਿ ਪਰੇ ॥ ਕਹੁ ਨਾਨਕ ਪ੍ਰਭ ਹੋਤ ਦਇਆਰਾ ਗੁਰੁ ਭੇਟੈ ਕਾਢੈ ਬਾਹ ਫਰੇ ॥੨॥੧੦॥੯੬॥ (ਅੰਗ: 823)

- Advertisement -

ਪੰਜਾਬੀ ਵਿਆਖਿਆ :

(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। (ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ। ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ।੧।ਰਹਾਉ।ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ-(ਇਹ ਹਨ ਜੀਵਾਂ ਦੀਆਂ ਕਰਤੂਤਾਂ। ਪਰਮਾਤਮਾ (ਦਾ ਨਾਮਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (-ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ। ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ੧।ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ। ਹੇ ਨਾਨਕ! ਆਖ-ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ।੨।੧੦।੯੬।

English Translation:
BILAAVAL, FIFTH MEHL:
Why do you wander in delusion like this? You act, and incite others to act,
and then deny it. The Lord is always with you; He sees and hears
everything. || 1 || Pause || You purchase glass, and discard gold; you are in
love with your enemy, while you renounce your true friend. That which
exists, seems bitter; that which does not exist, seems sweet to you.
Engrossed in corruption, you are burning away. || 1 || The mortal has fallen
into the deep, dark pit, and is entangled in the darkness of doubt, and the
bondage of emotional attachment. Says Nanak, when God becomes
merciful, one meets with the Guru, who takes him by the arm, and lifts him
out. || 2 || 10 || 96 ||
Thursday, 26th Assu (Samvat 555 Nanakshahi) 12th October, 2023 (Page: 823)

Share this Article
Leave a comment