ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (14th September , 2023)

Rajneet Kaur
2 Min Read

ਵੀਰਵਾਰ,

29 ਭਾਦੋਂ (ਸੰਮਤ 555 ਨਾਨਕਸ਼ਾਹੀ)

14 ਸਤੰਬਰ, 2023 

ਰਾਮਕਲੀ ਮਹਲਾ ੫ ॥ ਜਪਿ ਗੋਬਿੰਦੁ ਗੋਪਾਲ ਲਾਲੁ ॥ ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥ ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥ ਬਡੈ ਭਾਗਿ ਸਾਧਸੰਗੁ ਪਾਇਓ ॥੧॥ ਬਿਨੁ ਗੁਰ ਪੂਰੇ ਨਾਹੀ ਉਧਾਰੁ ॥ ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥ (ਅੰਗ: 885)

- Advertisement -

ਪੰਜਾਬੀ ਵਿਆਖਿਆ :

 ਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ।੧।ਰਹਾਉ।ਹੇ ਭਾਈ! ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ।੧।ਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ।੨।੧੧।

English Translation:
RAAMKALEE, FIFTH MEHL:
Meditate on the Lord of the Universe, the Beloved Lord of the
World. Meditating in remembrance on the Lord’s Name, you
shall live, and the Great Death shall not consume you ever again.
|| 1 || Pause || Through millions of incarnations, you have
come, wandering, wandering, wandering. By the highest destiny,
you found the Saadh Sangat, the Company of the Holy. Without
the Perfect Guru, no one is saved. This is what Baba Nanak says,
after deep reflection. || 2 || 11 ||
Thursday, 29th Bhaadon (Samvat 555 Nanakshahi) 14th September 2023 (Page: 885)

Share this Article
Leave a comment