ਅੱਜ ਦਾ ਹੁਕਮਨਾਮਾ – Today’s Hukamnama from Sri Darbar Sahib (17th November , 2023)

Rajneet Kaur
3 Min Read

ਸ਼ੁੱਕਰਵਾਰ,

2 ਮੱਘਰ (ਸੰਮਤ 555 ਨਾਨਕਸ਼ਾਹੀ)

17 ਨਵੰਬਰ, 2023 

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ ॥

- Advertisement -

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥ ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥ ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥(ਅੰਗ: 692)

ਪੰਜਾਬੀ ਵਿਆਖਿਆ:

ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ। ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ।੧।ਹੇ ਸੰਤ ਜਨੋ! ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ। (ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ?੧।ਰਹਾਉ।(ਪਰ) ਕਬੀਰ ਆਖਦਾ ਹੈ-ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ) , ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ੨।੩।

English Translation:
RAAG DHANAASAREE, THE WORD OF DEVOTEE KABEER JEE:
ONE UNIVERSAL CREATOR GOD. BY THE GRACE OF THE TRUE GURU:
That humble being, who knows even a little about loving devotional worship —
what surprises are there for him? Like water, dripping into water, which cannot
be separated out again, so is the weaver Kabeer, with softened heart, merged into
the Lord. || 1 || O people of the Lord, I am just a simple-minded fool. If Kabeer
were to leave his body at Benares, and so liberate himself, what obligation would
he have to the Lord? || 1 || Pause || Says Kabeer, listen, O people — do not be
deluded by doubt. What is the difference between Benares and the barren land of
Maghar, if the Lord is within one’s heart? || 2 || 3 ||
Friday, 2nd Maghar (Samvat 555 Nanakshahi) 17th November, 2023 (Page: 692)

Share this Article
Leave a comment